ਕਪੂਰਥਲਾ (ਸਮਾਜ ਵੀਕਲੀ) (ਹਰਜੀਤ ਸਿੰਘ ਵਿਰਕ) ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਲਈ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਯੋਗ ਬਣਾਉਣ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪੱਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਡਾਟਾ ਐਂਟਰੀ ਅਪਰੇਟਰ ਅਤੇ ਸਾਫ਼ ਸਕਿਲ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਨੌਜਵਾਨ ਲੜਕੇ ਤੇ ਲੜਕੀਆਂ ਵੱਖ-ਵੱਖ ਅਸਾਮੀਆਂ ਲਈ ਵਿਦਿਅਕ ਯੋਗਤਾ ਦਾ ਪੂਰੀ ਕਰ ਲੈਂਦੇ ਹਨ ਪਰ ਤਕਨੀਕੀ ਗਿਆਨ ਦੀ ਕਮੀ ਹੋਣ ਕਰਕੇ ਵੱਖ-ਵੱਖ ਅਸਾਮੀਆਂ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਤੋਂ ਖੁੰਝ ਜਾਂਦੇ ਹਨ ਜਿਸ ਕਰਕੇ ਅਸਾਮੀਆਂ ਦਾ ਬੈਕਲਾਗ ਲਗਾਤਾਰ ਬਣਿਆ ਰਹਿੰਦਾ ਹੈ ਅਤੇ ਬਹੁਤ ਸਾਰੇ ਯੋਗ ਉਮੀਦਵਾਰ ਰੋਜ਼ਗਾਰ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਇਸੇ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਰੂਰੀ ਕੰਪਿਊਟਰ ਦੀ ਜਾਣਕਾਰੀ ਜਿਸ ਵਿੱਚ ਐਕਸੈਲ ਅਤੇ ਪੰਜਾਬੀ ਤੇ ਅੰਗਰੇਜ਼ੀ ਵਿੱਚ ਟਾਈਪਿੰਗ ਆਦਿ ਸ਼ਾਮਿਲ ਹਨ ਬਾਰੇ ਸਿਖਲਾਈ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਕੋਰਸ ਦੀ ਟੀਚਿੰਗ ਫਕੈਲਟੀ ਜ਼ਿਲ੍ਹਾ ਪ੍ਰਸ਼ਾਸਨ ਅਧੀਨ ਨੈਸ਼ਨਲ ਇੰਫਰਾਮੈਟਿਕ ਸੈਂਟਰ ਕਪੂਰਥਲਾ ਤੋਂ ਸਹਾਇਤਾ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 42 ਪ੍ਰਾਰਥੀਆਂ ਨੇ ਇਸ ਕੋਰਸ ਲਈ ਅਪਲਾਈ ਕੀਤਾ ਹੈ। ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕਰਵਾਈ ਜਾ ਰਹੀ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰਪਾਲ ਆਂਗਰਾ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਤੇ ਟਰੇਨਿੰਗ ਅਫ਼ਸਰ ਨੀਲਮ ਮਹੇ ਅਤੇ ਇੰਚਾਰਜ ਐਨ.ਆਈ.ਸੀ. ਸੰਜੀਵ ਗਾਬਾ ਵੀ ਮੌਜੂਦ ਸਨ।