ਕੋਲਕਾਤਾ (ਸਮਾਜ ਵੀਕਲੀ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਇੰਜ ਹੀ ਅੜੀ ਰਹੀ ਤਾਂ ਦੇਸ਼ ਨੂੰ ਜਲਦੀ ਹੀ ਖੁਰਾਕ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੈਨਰਜੀ ਨੇ ਕਿਹਾ ਕਿ ਭਾਜਪਾ ਹੋਰਨਾਂ ਪਾਰਟੀਆਂ ਦੇ ‘ਬੇਕਾਰ’ ਆਗੂਆਂ ਨੂੰ ਸ਼ਾਮਲ ਕਰਕੇ ਇਕ ‘ਕਬਾੜ’ ਪਾਰਟੀ ਬਣ ਕੇ ਰਹਿ ਗਈ ਹੈ। ਮਮਤਾ ਨੇ ਕਿਹਾ ਕਿ ਭਾਜਪਾ ਜਿਸ ਦਿਨ ਚੋਣਾਂ ਹਾਰੀ, ਪਾਰਟੀ ਦਾ ਕੇਡਰ ਟਰੰਪ ਹਮਾਇਤੀਆਂ ਵਾਂਗ ਵਰਤਾਅ ਕਰੇਗਾ।
HOME ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ’ਤੇ ਜ਼ਿੱਦ ਨਾ ਛੱਡੀ ਤਾਂ ਖੁਰਾਕ ਸੰਕਟ...