ਲਾਹੌਰ (ਸਮਾਜ ਵੀਕਲੀ) : ਪਾਕਿਸਤਾਨ ਦੀ ਅਤਿਵਾਦ ਰੋਕੂ ਅਦਾਲਤ ਨੇ ਗੁਰਦੁਆਰਾ ਨਨਕਾਣਾ ਸਾਹਿਬ ਦੀ ਭੰਨ ਤੋੜ ਕਰਨ ਦੇ ਤਿੰਨ ਦੋਸ਼ੀਆਂ ਨੂੰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਗੁਰਦੁਆਰੇ ਵਿੱਚ ਪਿਛਲੇ ਸਾਲ ਜਨਵਰੀ ਦੌਰਾਨ ਭੀੜ ਵਲੋਂ ਪਥਰਾਅ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲੀਸ ਨੇ ਹਾਲਾਤ ’ਤੇ ਕਾਬੂ ਪਾਇਆ ਸੀ। ਅਦਾਲਤ ਦੇ ਅਧਿਕਾਰੀ ਨੇ ਏਜੰਸੀ ਨੂੰ ਦੱਸਿਆ ਕਿ ਇਸ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੂੰ ਦੋ ਸਾਲ ਦੀ ਸਜ਼ਾ ਤੇ 10 ਹਜ਼ਾਰ ਪਾਕਿਸਤਾਨੀ ਰੁਪਏ ਜੁਰਮਾਨਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਦੋ ਹੋਰ ਦੋਸ਼ੀਆਂ ਮੁਹੰਮਦ ਸਲਮਾਨ ਤੇ ਮੁਹੰਮਦ ਅਹਿਮਦ ਨੂੰ ਛੇ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਚਾਰ ਜਣਿਆਂ ਨੂੰ ਬਰੀ ਵੀ ਕਰ ਦਿੱਤਾ ਹੈ।
HOME ਗੁਰਦੁਆਰਾ ਨਨਕਾਣਾ ਸਾਹਿਬ ਦੀ ਭੰਨ ਤੋੜ ਦਾ ਮਾਮਲਾ: ਤਿੰਨ ਨੂੰ ਕੈਦ ਦੀ...