ਲੁਧਿਆਣਾ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਵੈਕਸੀਨ ਦੀ ਸ਼ੁਰੂਆਤ ਕੀਤੀ ਗਈ ਜਿਸਦੀ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਸ੍ਰੀ ਸੰਜੇ ਤਲਵਾੜ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨਸੰਦੀਪ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਵੱਲੋਂ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ।ਸਿਵਲ ਹਸਪਤਾਲ, ਲੁਧਿਆਣਾ ਵਿਖੇ ਤਾਇਨਾਤ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਬੈਂਸ, ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਵਿਅਕਤੀ ਹੈ ਜਿਸ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਕੋਵਿਡ-19 ਵੈਕਸੀਨ ਦਾ ਲਗਾਇਆ ਗਿਆ ਟੀਕਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਤਕਰੀਬਨ 30,000 ਅਤੇ ਸੂਬੇ ਵਿੱਚ ਤਕਰੀਬਨ 1 ਲੱਖ 74 ਹਜ਼ਾਰ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਦਾ ਯਾਦਗਾਰੀ ਦਿਨ ਹੈ, ਜੋ ਕਿ ਸੂਬੇ ਵਿਚੋਂ ਕੋਵਿਡ-19 ਮਹਾਂਮਾਰੀ ਦੇ ਪੂਰਨ ਤੌਰ ਤੇ ਖਾਤਮੇ ਲਈ ਰਾਹ ਪੱਧਰਾ ਕਰੇਗਾ।
ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਵੇਂ ਕੋਵਿਡ-19 ਵੈਕਸੀਨ ਲਾਂਚ ਹੋ ਗਈ ਪਰ ਫੇਰ ਵੀ ਮਾਸਕ ਪਹਿਨਣ ਅਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ, ਕਿਉਂਕਿ ਇਹ ਵਾਇਰਸ ਦੇ ਸੰਪਰਕ ਵਿੱਚ ਆਉਣ ਤੋਂ ਬਚਾਅ ਦਾ ਸਭ ਤੋਂ ਵਧੀਆ ਢੰਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵੈਕਸੀਨ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ ਕਿਉਂਕਿ ਇਹ ਵਿਸ਼ਵ ਪ੍ਰਸਿੱਧ ਵਿਗਿਆਨੀਆਂ ਦੁਆਰਾ ਵੱਡੀ ਖੋਜ ਤੋਂ ਬਾਅਦ ਤਿਆਰ ਕੀਤੀ ਗਈ ਹੈ. ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਇਹ ਵੈਕਸੀਨ ਲਗਾਈ ਜਾਂਦੀ ਹੈ ਤਾਂ ਲਾਭਪਾਤਰੀ ਦੀ ਵਿਸ਼ੇਸ਼ ਨਿਗਰਾਨੀ ਕਮਰਿਆਂ ਵਿਚ ਟੀਕਾਕਰਨ ਤੋਂ 30 ਮਿੰਟ ਬਾਅਦ ਤੱਕ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਵੈਕਸੀਨ 28 ਦਿਨਾਂ ਦੌਰਾਨ ਦੋ ਖੁਰਾਕਾਂ ਵਿੱਚ ਦਿੱਤੀ ਜਾਣੀ ਹੈ।bਡਾ. ਹਰਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਕਿਸੇ ਵੀ ਅਫਵਾਹ ‘ਤੇ ਯਕੀਨ ਨਹੀਂ ਕਰਨਾ ਚਾਹੀਦਾ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕੋਵਿਡ-19 ਵੈਕਸੀਨ ‘ਤੇ ਪੂਰਨ ਵਿਸ਼ਵਾਸ ਦਿਖਾਉਣ ਲਈ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਵੈਕਸੀਨ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ਼ ਸਦਕਾ ਹੀ ਜ਼ਿਲ੍ਹਾ ਜ਼ਿਲ੍ਹਾ ਲੁਧਿਆਣਾ ਵਿੱਚ 30,000 ਤੋਂ ਵੱਧ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੇ ਪੜਾਅ ਵਿੱਚ ਖੁਰਾਕ ਦਿੱਤੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਕਸੀਨੇਸ਼ਨ ਕਈ ਅਜ਼ਮਾਇਸ਼ਾਂ ਕਰਵਾਉਣ ਤੋਂ ਬਾਅਦ ਲਾਂਚ ਕੀਤੀ ਗਈ ਹੈ ਅਤੇ ਘਬਰਾਉਣ ਦੀ ਬਿਲਕੁੱਲ ਵੀ }ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਡਾਕਟਰਾਂ ਅਤੇ ਸਿਹਤ ਸੰਭਾਲ ਕਰਮਚਾਰੀਆਂ ਨੇ ਖ਼ੁਦ ਨੂੰ ਕੋਵਿਡ-19 ਵੈਕਸੀਨ ਲਵਾਉਣ ਲਈ ਸੱਭ ਤੋਂ ਪਹਿਲਾਂ ਆਪਣੇ ਆਪ ਨੂੰ ਚੁਣਿਆਂ ਹੈ, ਤਾਂ ਇਹ ਸਪੱਸ਼ਟ ਤੌਰ ੋਤੇ ਦਰਸਾਉਂਦਾ ਹੈ ਕਿ ਉਨ੍ਹਾਂ ਨੂੰ ਇਸ ਵੈਕਸੀਨ ੋਤੇ ਪੂਰਾ ਭਰੋਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵੈਕਸੀਨ ਲਗਵਾਉਣਾ ਪੂਰੀ ਤਰ੍ਹਾਂ ਸਵੈਇੱਛੁਕ ਹੈ, ਪਰ ਫੇਰ ਵੀ ਉਨ੍ਹਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਅਪੀਲ ਕੀਤੀ ਕਿ ਵੈਕਸੀਨ ਲਗਵਾਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਵੈਕਸੀਨ ਸਿਵਲ ਹਸਪਤਾਲ ਲੁਧਿਆਣਾ, ਖੰਨਾ ਅਤੇ ਜਗਰਾਉਂ, ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਅਤੇ ਕ੍ਰਿਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਐਤਵਾਰ ਹੋਣ ਕਰਕੇ ਜ਼ਿਲ੍ਹੇ ਵਿੱਚ ਕੋਈ ਟੀਕਾਕਰਣ ਨਹੀਂ ਹੋਵੇਗਾ ਜੋ ਸੋਮਵਾਰ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਟੀਕਾਕਰਣ ਕੀਤਾ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਟੀਕਾ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗਾ ਅਤੇ ਸਿਰਫ ਉਹ ਲੋਕ ਇਸ ਅਧੀਨ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ ‘ਤੇ ਰਜਿਸਟਰਡ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਹੋਣ ‘ਤੇ ਲਾਭਪਾਤਰੀਆਂ ਨੂੰ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ, ਜਿਥੇ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਪੂਰੀ ਤਰ੍ਹਾਂ ਠੀਕ ਹੋਣ ਵਾਲੇ ਮਰੀਜ਼ਾਂ ਨੂੰ ਵੀ ਆਪਣੇ ਆਪ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨੇਸ਼ਨ ਦੋ ਵਾਰ (ਹਰ ਦੋ ਹਫ਼ਤਿਆਂ ਵਿਚ ਇਕ ਵਾਰ) ਕੀਤੀ ਜਾਵੇਗੀ ਅਤੇ ਜਦੋਂ ਕਿਸੇ ਨੂੰ ਦੂਜੀ ਵਾਰ ਵੈਕਸੀਨ ਲਗਾਈ ਜਾਂਦੀ ਹੈ, ਤਾਂ ਉਹ ਵੈਕਸੀਨੇਸ਼ਨ ਦਾ ਦੂਜਾ ਟੀਕਾ ਲੱਗਣ ਦੇ ਅਗਲੇ ਦੋ ਹਫ਼ਤਿਆਂ ਬਾਅਦ ਕੋਵਿਡ-19 ਵਿਸ਼ਾਣੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ। ਉਨ੍ਹਾਂ ਦੱਸਿਆ ਕਿ ਉਦਾਹਰਣ ਦੇ ਤੌਰ ‘ਤੇ, ਜੇਕਰ ਕਿਸੇ ਵਿਅਕਤੀ ਨੂੰ ਅੱਜ ਵੈਕਸੀਨ ਦਿੱਤੀ ਜਾਂਦੀ ਹੈ, ਤਾਂ ਉਸਨੂੰ 14 ਦਿਨਾਂ ਬਾਅਦ (ਦੂਜੇ ਸ਼ਾਟ ਲਈ) ਫੇਰ ਵੈਕਸੀਨ ਦਿੱਤੀ ਜਾਵੇਗੀ। 28 ਦਿਨਾਂ ਦੇ ਪੂਰਾ ਹੋਣ ‘ਤੇ (ਦੋਵੇਂ ਸ਼ਾਟ ਦਿੱਤੇ ਜਾਣ ਤੋਂ ਬਾਅਦ), ਵਿਅਕਤੀ ਨੂੰ ਕੋਵਿਡ-19 ਵਾਇਰਸ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ ਲਈ ਹੋਰ 14 ਦਿਨ ਉਡੀਕ ਕਰਨੀ ਪਵੇਗੀ, ਉਦੋਂ ਤੱਕ ਲੋਕਾਂ ਨੂੰ ਸਾਵਧਾਨੀਆਂ ਵਰਤਦੇ ਰਹਿਣਾ ਚਾਹੀਦਾ ਹੈ।