ਉੱਘੇ ਗ਼ਜ਼ਲਕਾਰ ਰਣਜੀਤ ਸਿੰਘ ਧੂਰੀ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ 24 ਜਨਵਰੀ ਨੂੰ

ਸੰਗਰੂਰ (ਸਮਾਜ ਵੀਕਲੀ) (ਰਮੇਸ਼ਵਰ ਸਿੰਘ)- ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ 24 ਜਨਵਰੀ ਦਿਨ ਐਤਵਾਰ ਨੂੰ ਸਵੇਰੇ ਸਹੀ 10:00 ਵਜੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ, ਬਰਨਾਲਾ ਕੈਂਚੀਆਂ, ਸੰਗਰੂਰ ਵਿਖੇ ਮਹੀਨੇਵਾਰ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬੀ ਗ਼ਜ਼ਲ ਦੇ ਨਾਮਵਰ ਹਸਤਾਖ਼ਰ ਰਣਜੀਤ ਸਿੰਘ ਧੂਰੀ ਸੰਗਰੂਰ ਦੇ ਸਾਹਿਤਕਾਰਾਂ ਦੇ ਰੂ-ਬ-ਰੂ ਹੋਣਗੇ। ਸਭਾ ਦੇ ਪ੍ਰੈੱਸ ਸਕੱਤਰ ਅਮਨ ਜੱਖਲਾਂ ਨੇ ਦੱਸਿਆ ਕਿ ਰਣਜੀਤ ਸਿੰਘ ਧੂਰੀ ਦੀ ਕਲਮ ਤੋਂ ਦੋ ਚਰਚਿਤ ਗ਼ਜ਼ਲ-ਸੰਗ੍ਰਹਿ ‘ਚੁੱਪ ਤੋਂ ਆਵਾਜ਼ ਤੱਕ’ ਅਤੇ ‘ਆਵਾਜ਼ ਤੋਂ ਰਬਾਬ ਤੱਕ’ ਪ੍ਰਕਾਸ਼ਿਤ ਹੋ ਚੁੱਕੇ ਹਨ। ਇਸ ਮੌਕੇ ਗਣਤੰਤਰ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵੀ ਹੋਵੇਗਾ।
Previous articleਸਿਰਫ਼ ਕਿਸਾਨੀ ਨਹੀਂ, ਲੋਕ ਅੰਦੋਲਨ – ਅੱਜ ਸਿਰਫ਼ ਦੋ ਗੱਲਾਂ
Next articleਚਿੱਟੇ ਦਾ ਦਰਿਆ