ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲ੍ਹਾ ਜਲੰਧਰ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਲੋਂ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਸਤਿਕਾਰਯੋਗ ਸੰਤ ਬਾਬਾ ਦਿਲਾਵਰ ਸਿੰਘ ਜੀ ‘ਬ੍ਰਹਮ ਜੀ’, ਮਾਨਯੋਗ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।
ਇਸ ਮੌਕੇ ਵਾਈਸ ਚਾਂਸਲਰ ਡਾ. ਧਰਮਜੀਤ ਸਿੰਘ ਪਰਮਾਰ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਅਤੇ ਆਪਣੀ ਇੱਛਾ-ਸ਼ਕਤੀ ਨੂੰ ਮਜ਼ਬੂਤ ਰੱਖਦੇ ਹੋਏ, ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਪ੍ਰੇਰਿਤ ਕੀਤਾ।ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਤਰਾਸ਼ਣ ਵਿੱਚ ਮਾਪਿਆਂ, ਅਧਿਆਪਕਾਂ ਅਤੇ ਮੈਨਟਰ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਵਿਦਿਆਰਥੀਆਂ ਨੂੰ ਇਸਦੀ ਕਦਰ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਦੀ ਸਿੱਖਿਆ ਦੀ ਸਹੀ ਦਿਸ਼ਾ ਨਾਲ, ਉਹ ਸਿਰਜਨਾਤਮਕਤਾ, ਲੀਡਰਸ਼ਿਪ ਅਤੇ ਨਵੀਨ ਕਾਢਾਂ ਪ੍ਰਤੀ ਅਗਰਸਰ ਹੋਣਗੇ।
ਯੁਵਾ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਉਪਦੇਸ਼ਾਂ ਨੂੰ ਆਪਣਾ ਆਦਰਸ਼ ਸਮਝਣਾ ਚਾਹੀਦਾ ਹੈ, ਇਸ ਤਰ੍ਹਾਂ ਉਹ ਅਕਾਦਮਿਕ ਅਤੇ ਸਭਿਆਚਾਰਕ ਖੇਤਰ ਵਿੱਚ ਨਵੀਆਂ ਪੁਲਾਘਾਂ ਪੁੱਟ ਸਕਦੇ ਹਨ। ਸ. ਹਰਦਮਨ ਸਿੰਘ ਮਿਨਹਾਸ, ਸਕੱਤਰ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਨੇ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਦੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਨੂੰ ਸੇਧ ਦੇਣ ਲਈ ਕਿਹਾ। ਇਸ ਸਮਾਗਮ ਵਿੱਚ 100 ਦੇ ਕਰੀਬ ਵਿਦਿਆਰਥੀਆਂ ਨੇ ਲੇਖ ਰਚਨਾ ਅਤੇ ਵਾਦ-ਵਿਵਾਦ ਪ੍ਰਤੀਯੋਗਤਾ ਵਿੱਚ ਭਾਗ ਲਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ।
ਪਹਿਲਾ ਇਨਾਮ, ਬੀ.ਟੈੱਕ. ਸੀ.ਐੱਸ.ਈ. ਪਹਿਲਾ ਸਿਮੈਸਟਰ ਦੀ ਵਿਦਿਆਰਥਣ ਸ਼ਾਲਾ ਰਾਣੀ, ਦੂਜਾ ਇਨਾਮ ਬੀ.ਟੈੱਕ. ਸੀ.ਐਸ.ਈ. ਤੀਜਾ ਸਿਮੈਸਟਰ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਅਤੇ ਤੀਜਾ ਇਨਾਮ ਬੀ.ਟੈੱਕ. ਸੀ.ਐਸ.ਈ. ਤੀਜਾ ਸਿਮੈਸਟਰ ਦੀ ਵਿਦਿਆਰਥਣ ਮਨਜੀਤ ਕੌਰ ਨੂੰ ਦਿੱਤਾ ਗਿਆ। ਡਾ. ਧੀਰਜ ਸ਼ਰਮਾ, ਰਜਿਸਟ੍ਰਾਰ, ਡਾ. ਵਿਜੇ ਧੀਰ, ਡੀਨ, ਯੂਨੀਵਰਸਿਟੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨੋਲੋਜੀ ਅਤੇ ਡਾ. ਜਗਦੀਪ ਕੌਰ ਡਿਪਟੀ ਡੀਨ, ਯੂਨੀਵਰਸਿਟੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨੋਲੋਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿਤੀ। ਇਸ ਮੌਕੇ ਯੂਨੀਵਰਸਿਟੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨੋਲੋਜੀ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੁਦ ਰਹੇ।