ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਐਨ ਸੀ ਸੀ ਤੇ ਐਨ ਐਸ ਐਸ ਵਿਭਾਗ ਵਲੋਂ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਖੂਨਦਾਨ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵੱਲੋਂ ਖੂਨਦਾਨ ਸਬੰਧੀ ਵੱਖ ਵੱਖ ਪੱਖਾਂ ਨੂੰ ਪੋਸਟਰ ਬਣਾ ਕੇ ਪੇਸ਼ ਕੀਤਾ ਗਿਆ । ਇਸ ਮੁਕਾਬਲੇ ਚ ਬੀ ਐੱਸ ਸੀ ਨਾਨ ਮੈਡੀਕਲ ਸਮੈਸਟਰ ਤੀਜਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਪਹਿਲਾ ਸਥਾਨ , ਬੀ ਐੱਸ ਸੀ ਨਾਨ ਮੈਡੀਕਲ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਆਰਤੀ ਯਾਦਵ ਤੇ ਸਨਮਦੀਪ ਕੌਰ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਬੀ ਐੱਸ ਸੀ ਨਾਨ ਮੈਡੀਕਲ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਸਤਿੰਦਰਜੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ ।
ਇਸ ਤੋਂ ਇਲਾਵਾ ਬੀ ਐੱਸ ਸੀ ਸਮੈਸਟਰ ਪੰਜਵਾਂ ਦੀ ਪ੍ਰਭਜੋਤ ਤੇ ਬੀ ਏ ਸਮੈਸਟਰ ਤੀਜਾ ਦੀ ਈਸ਼ਾ ਨੂੰ ਹੌਸਲਾ ਅਫਜ਼ਾਈ ਪੁਰਸਕਾਰ ਦਿੱਤੇ ਗਏ। ਇਸ ਮੌਕੇ ਕਾਲਜ ਦੇ ਐਨ ਸੀ ਸੀ ਵਿਭਾਗ ਦੇ ਮੁੱਖੀ ਡਾ ਅਰਪਨਾ ਅਤੇ ਐੱਨ ਐੱਸ ਐੱਸ ਵਿਭਾਗ ਦੇ ਮੁੱਖੀ ਡਾ ਜਗਸੀਰ ਸਿੰਘ ਬਰਾੜ ਵੱਲੋਂ ਖੂਨਦਾਨ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਜੋ ਕਿਸੇ ਇਨਸਾਨ ਦੇ ਜੀਵਨ ਨੂੰ ਬਚਾਉਣ ਦੀ ਤਾਕਤ ਰੱਖਦਾ ਹੈ। ਇਸ ਲਈ ਖ਼ੂਨਦਾਨ ਦੀ ਮਹੱਤਤਾ ਨੂੰ ਸਮਝਦਿਆਂ ਹੋਇਆ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly