ਵਿਦਿਆਰਥੀਆਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਕੀਤਾ ਜਾਗਰੂਕ

ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਨਹਿਰੂ ਯੂਵਾ ਕੇਂਦਰ ਦੇ ਕੋਆਰਡੀਨੇਟਰ ਰਕੇਸ਼ ਕੁਮਾਰ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਕਲੱਬ ਧਾਰੀਵਾਲ ਵਲੋਂ ਪਿੰਡ ਮਿਰਜਾਪੁਰ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਕਲੱਬ ਵਲੋਂ ਮਾਸਕ ਸੈਨੀਟਾਈਜ਼ਰ ਅਤੇ ਇਕ ਡਸਟਬਿਨ ਕੀਤਾ ਗਿਆ। ਬੱਚਿਆਂ ਨੂੰ ਰਿਫ੍ਰੇਸ਼ਮੈਂਟ ਵੀ ਦਿੱਤੀ ਗਈ। ਸਕੂਲ ਦੇ ਸਟਾਫ ਵਲੋਂ ਕਲੱਬ ਦਾ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਹਾਜ਼ਰ ਸਨ।

Previous article28ਵੇਂ ਵਿਦਿਆਰਥੀਆਂ ਦੇ ਸਾਇੰਸ ਕਾਮਰਸ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ
Next articleਗੁਰਿੰਦਰ ਨਾਜ਼ ਲੈ ਕੇ ਹਾਜ਼ਰ ਹੋਈ ਟਰੈਕ ‘ਰਵੇਂ ਰੁੱਸਦਾ’