ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ: ਰਾਊਤ

ਨਵੀਂ ਦਿੱਲੀ (ਸਮਾਜ ਵੀਕਲੀ) : ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਅੱਜ ਇਕ ਵਾਰ ਫਿਰ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਵਿਰੋਧੀ ਧਿਰਾਂ ਨੇ 26 ਜਨਵਰੀ ਨੂੰ ਲਾਲ ਕਿਲੇ ’ਤੇ ਕੌਮੀ ਝੰਡੇ ਦੇ ਨਿਰਾਦਰ ਨਾਲ ਜੁੜੀ ਘਟਨਾ ਦੀ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ। ਸ਼ਿਵ ਸੈਨਾ ਦੇ ਸੰਜੈ ਰਾਊਤ ਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਕਿਸਾਨਾਂ ਨੂੰ ‘ਖਾਲਿਸਤਾਨੀ’ ਤੇ ਅਤਿਵਾਦੀ ਜਿਹੇ ਲਕਬ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਸਮੇਤ ਹੋਰਨਾਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਬਸਪਾ ਦੇ ਸਤੀਸ਼ ਚੰਦਰ ਮਿਸ਼ਰਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਡੂੰਘੇ ਖੱਡੇ ਪੁੱਟ ਰਹੀ ਹੈ ਤੇ ਪਾਣੀ, ਖਾਣਾ ਤੇ ਪਖਾਨਿਆਂ ਜਿਹੀਆਂ ਬੁਨਿਆਦੀ ਸਹੂਲਤਾਂ ਬੰਦ ਕੀਤੀਆਂ ਜਾ ਰਹੀਆਂ ਹਨ, ਜੋ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਲਤਵੀ ਕਰਨ ਦੀਆਂ ਗੱਲਾਂ ਕਰ ਰਹੀ ਹੈ ਤੇ ਸਰਕਾਰ ਨੂੰ ਆਪਣੀ ਅੜੀ ਛੱਡ ਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ।

Previous articleਆਰਬੀਆਈ ਵੱਲੋਂ ਨੀਤੀਗਤ ਵਿਆਜ ਦਰਾਂ ’ਚ ਫੇਰਬਦਲ ਤੋਂ ਇਨਕਾਰ
Next articleਪਿਛਲੇ ਸਾਲ ਆਖਰੀ ਹੱਲੇ ਵਜੋਂ ਯੂਪੀਐੱਸਸੀ ਪ੍ਰੀਖਿਆ ਦੇਣ ਵਾਲਿਆਂ ਨੂੰ ਸ਼ਰਤਾਂ ਤਹਿਤ ਇਕ ਹੋਰ ਮੌਕਾ ਦੇਣ ਦੀ ਤਿਆਰੀ