ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਚਾਰ ਹਾਈ ਕੋਰਟਾਂ ’ਚ ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਕੌਲਿਜੀਅਮ (ਜੱਜਾਂ ਦੇ ਸਮੂਹ) ਨੇ ਅਲਾਹਾਬਾਦ, ਕਲਕੱਤਾ, ਕਰਨਾਟਕ ਤੇ ਛੱਤੀਸਗੜ੍ਹ ਦੀਆਂ ਹਾਈ ਕੋਰਟਾਂ ਵਿੱਚ ਜੱਜਾਂ ਦੀ ਨਿਯੁਕਤੀ ਸਬੰਧੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਕੌਲਿਜੀਅਮ ਨੇ 4 ਫਰਵਰੀ ਨੂੰ ਕੀਤੀ ਮੀਟਿੰਗ ’ਚ ਇਨ੍ਹਾਂ ਨਿਯੁਕਤੀਆਂ ਨੂੰ ਹਰੀ ਝੰਡੀ ਦੇ ਦਿੱਤੀ ਸੀ। ਇਨ੍ਹਾਂ ਤਜਵੀਜ਼ਾਂ ਨੂੰ ਅੱਜ ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤਾ ਗਿਆ ਹੈ।

Previous articleਵਿਦੇਸ਼ ਮੰਤਰਾਲੇ ਦਾ ਬਿਆਨ ‘ਸੱਚ ਦਾ ਮਖ਼ੌਲ’ ਉਡਾਉਣ ਵਾਂਗ: ਚਿਦੰਬਰਮ
Next articleਕਾਂਗਰਸ ਨੂੰ 2019-20 ’ਚ ਮਿਲਿਆ 139 ਕਰੋੜ ਰੁਪਏ ਦਾ ਚੰਦਾ