ਸਿੰਘੂ ਹੱਦ ’ਤੇ ਇੰਟਰਨੈੱਟ ਸੇਵਾ ਬਹਾਲ

ਚੰਡੀਗੜ੍ਹ (ਸਮਾਜ ਵੀਕਲੀ) : ਨਵੀਂ ਦਿੱਲੀ ਦੀ ਸਿੰਘੂ ਹੱਦ ’ਤੇ ਇੰਟਰਨੈਟ ਸੇਵਾ ਬਹਾਲ ਹੋ ਗਈ ਹੈ। ਇਥੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵੱਡੀ ਗਿਣਤੀ ਕਿਸਾਨ ਇਕੱਠੇ ਹੋਏ ਹਨ ਜੋ ਪਾਣੀ ਤੇ ਪਖਾਨਿਆਂ ਦੀ ਸਹੂਲਤ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਸਿੰਘੂ ਹੱਦ ’ਤੇ ਪ੍ਰਦਰਸ਼ਨ ਕਰ ਰਹੇ ਇਕ ਕਿਸਾਨ ਨੇ ਇੰਟਰਨੈਟ ਸੇਵਾ ਬਹਾਲ ਹੋਣ ਦੀ ਪੁਸ਼ਟੀ ਕੀਤੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀਆਂ ਹੱਦਾਂ ’ਤੇ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਇੰਟਰਨੈਟ ਸੇਵਾ ਬਹਾਲ ਕਰਨ ਲਈ ਸਰਵਉੱਚ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਵਿਚ ਮੰਗ ਕੀਤੀ ਗਈ ਸੀ ਕਿ ਸਰਕਾਰ ਨੂੰ ਇੰਟਰਨੈਟ ਸੇਵਾ ਬਹਾਲ ਕਰਨ ਸਬੰਧੀ ਨਿਰਦੇਸ਼ ਦਿੱਤੇ ਜਾਣ।

Previous articleਖੇਤੀ ਕਾਨੂੰਨ ਰੱਦ ਹੋਣ ਤੱਕ ਘਰ ਵਾਪਸੀ ਨਹੀਂ: ਟਿਕੈਤ
Next articleਨਿਊਯਾਰਕ ਵਿਧਾਨ ਸਭਾ ’ਚ ਕਸ਼ਮੀਰ ਬਾਰੇ ਮਤਾ ਪਾਸ