ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਹਲਕੇ ਦੀ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਵਿਚ ਸ਼ਾਮਚੁਰਾਸੀ ਨਗਰ ਕੌਂਸਲ ਚੋਣ ਵਿਚ ਖੜ੍ਹੇ 9 ਅਕਾਲੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਸਬੰਧੀ ਵਿਸੇਸ਼ ਗੱਲਬਾਤ ਕਰਦਿਆਂ ਵਾਰਡ ਨੰਬਰ 2 ਦੇ ਉਮੀਦਵਾਰ ਮੰਗੀ ਰਾਮ, ਵਾਰਡ 8 ਦੇ ਉਮੀਦਵਾਰ ਸੁਰਿੰਦਰ ਘੁੰਘਰੀ ਅਤੇ ਵਾਰਡ ਨੰਬਰ 4 ਦੇ ਉਮੀਦਵਾਰ ਦੁਪਿੰਦਰ ਬੰਟੀ ਨੇ ਦੱਸਿਆ ਕਿ ਸ਼ਾਮਚੁਰਾਸੀ ਵਿਚ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੈ ਅਤੇ ਵੋਟਰਾਂ ਸਪ੍ਰੋਟਰਾਂ ਵਲੋਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਫੈਸਲਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਸਾਰੇ ਵਾਰਡਾਂ ਵਿਚ ਵੀ ਅਕਾਲੀ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਅਤੇ ਉਹ ਦਿਨ ਰਾਤ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਮਚੁਰਾਸੀ ਸ਼ਹਿਰ ਦੇ ਵਿਕਾਸ ਨੂੰ ਪਹਿਲਾਂ ਨਾਲੋਂ ਵੀ ਤੇਜ਼ ਕੀਤਾ ਜਾਵੇਗਾ। ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਸਾਰੇ ਉਮੀਦਵਾਰ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹਨ।