ਨਵਰੀਤ ਦਾ ਦਾਦਾ ਅਦਾਲਤ ਦੀ ਨਿਗਰਾਨੀ ’ਚ ਸਿੱਟ ਜਾਂਚ ਲਈ ਹਾਈ ਕੋਰਟ ਪੁੱਜਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਗਣਤੰਤਰ ਦਿਵਸ ’ਤੇ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਆਈਟੀਓ ’ਤੇ ਕਥਿਤ ਤੌਰ ‘ਤੇ ਟਰੈਕਟਰ ਉਲਟਣ ਕਾਰਨ ਮਰਨ ਵਾਲੇ 25 ਸਾਲਾ ਕਿਸਾਨ ਦੇ ਪਰਿਵਾਰ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਤੇ ਅਦਾਲਤ ਦੀ ਨਿਗਰਾਨੀ ਹੇਠ ਐੱਸਆਈਟੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਮ੍ਰਿਤਕ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਦੀ ਤਰਫੋਂ ਦਿੱਲੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵੀਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਹੋਣ ਦੀ ਉਮੀਦ ਹੈ।ਸ੍ਰੀ ਹਰਦੀਪ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਆਪਣੇ ਪੋਤੇ ਦੀ ਮੌਤ ਦੀ ਸਹੀ ਤੇ ਨਿਰਪੱਖ ਜਾਂਚ ਅਤੇ ਨਿਆਂ ਲਈ ਸੱਚਾਈ ਜਾਣਨ ਦਾ ਉਨ੍ਹਾਂ ਦਾ ਅਧਿਕਾਰ ਹੈ।

Previous articleਸਰਕਾਰ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਦ੍ਰਿੜ: ਪ੍ਰਮੁੱਖ ਆਰਥਿਕ ਸਲਾਹਕਾਰ
Next articleਫਾਸਟੈਗ ਖਾਤੇ ’ਚ ਘੱਟੋ-ਘੱਟ ਰਕਮ ਦੀ ਲਾਜ਼ਮੀ ਸ਼ਰਤ ਹਟਾਈ