ਕਿਸਾਨਾਂ ਦੇ ਧਰਨੇ ’ਚ ਲੰਗਰ-ਪਾਣੀ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਦੀ ਮੌਤ

ਭਵਾਨੀਗੜ੍ਹ, ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਭਵਾਨੀਗੜ੍ਹ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਨੰਬਰ 7 ’ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਵਿਖੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ਦੇ ਰੂਪ ’ਚ ਚੱਲ ਰਹੇ ਕਿਸਾਨਾਂ ਦੇ ਮੋਰਚੇ ਦੌਰਾਨ ਲੰਗਰ ਪਾਣੀ ਦੀ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਭਾਈ ਕਸ਼ਮੀਰ ਸਿੰਘ ਦੀ ਬੀਮਾਰ ਹੋਣ ਤੋਂ ਬਾਅਦ ਬੀਤੇ ਕੱਲ ਮੌਤ ਹੋ ਗਈ।

 

ਜਥੇਬੰਦੀ ਦੇ ਆਗੂਆਂ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਪਿੰਡ ਰਾਜਪੁਰਾ ਗੁਰੂ ਘਰ ਵਿਖੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਟੋਲ ਪਲਾਜ਼ਾ ਕਾਲਾਝਾੜ ਵਿਖੇ ਲੰਗਰ ’ਚ ਸੇਵਾ ਕਰਦੇ ਆ ਰਹੇ ਸਨ ਅਤੇ ਬੀਤੀ 2 ਫਰਵਰੀ ਨੂੰ ਕਿਸਾਨਾਂ ਦੇ ਮੋਰਚੇ ਦੌਰਾਨ ਬੀਮਾਰ ਹੋ ਜਾਣ ਕਾਰਣ ਉਨ੍ਹਾਂ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਕਿਸਾਨ ਜਥੇਬੰਦੀ ਨੇ ਭਾਈ ਕਸ਼ਮੀਰ ਸਿੰਘ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਐਲਾਨਦਿਆਂ ਪੰਜਾਬ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

Previous articleਬੀਬੀ ਜੋਸ਼ ਵਲੋਂ ਸ਼ਾਮਚੁਰਾਸੀ ਵਿਖੇ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ
Next articleMalayalam director Major Ravi all set to join Congress