ਸ਼ਾਂਤਮਈ ਤੇ ਨਿਰਵਿਘਨ ਚੋਣਾਂ ਲਈ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ
ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਕਪੂਰਥਲਾ ਨਗਰ ਨਿਗਮ ਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਸ਼ਾਂਤਮਈ ਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚੜ੍ਹਨ ’ਤੇ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਵੱਡੀ ਗਿਣਤੀ ਵਿਚ ਵੋਟਰਾਂ ਵਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨਾ ਲੋਕਤੰਤਰ ਨੂੰ ਹੋਰ ਮਜ਼ਬੂਤੀ ਵੱਲ ਲੈ ਕੇ ਜਾਂਦਾ ਹੈ।
ਦੋਹਾਂ ਅਧਿਕਾਰੀਆਂ ਵਲੋਂ ਅੱਜ ਦਿਨ ਭਰ ਸਮੁੱਚੀ ਚੋਣ ਪ੍ਰਕਿ੍ਰਆ ਦੀ ਨਿਗਰਾਨੀ ਲਈ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਵਲੋਂ ਕਪੂਰਥਲਾ ਨਗਰ ਨਿਗਮ ਦੇ ਪੋਲਿੰਗ ਬੂਥ 1,2,3,80, 83 ਤੋਂ ਇਲਾਵਾ ਸੁਲਤਾਨਪੁਰ ਲੋਧੀ ਨਗਰ ਕੌਸਲ ਦੇ ਬੂਥ ਨੰਬਰ 3, 4,5,6,8,12,13 ਦਾ ਦੌਰਾ ਕੀਤਾ ਗਿਆ। ਉਨ੍ਹਾਂ ਚੋਣ ਅਮਲੇ ਕੋਲੋਂ ਵੋਟਿੰਗ ਪ੍ਰਕਿ੍ਰਆ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਦੋਹਾਂ ਨਿਗਮਾਂ ਲਈ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ, ਜਿਸ ਲਈ ਵੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਐਸ.ਐਸ.ਪੀ. ਕੰਵਰਦੀਪ ਕੌਰ ਵਲੋਂ ਵੀ ਸਾਰਾ ਦਿਨ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁੁਰੱਖਿਆ ਪ੍ਰਬੰਧਾਂ ਦਾ ਨਿਗਰਾਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖਬਰ ਨਹੀਂ ਹੈ, ਜਿਸ ਲਈ ਜਿਲ੍ਹਾ ਵਾਸੀ ਤੇ ਸੁਰੱਖਿਆ ਅਮਲਾ ਵਧਾਈ ਦਾ ਪਾਤਰ ਹੈ।