ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੋ ਦਿਨਾਂ ਬਾਅਦ ਅੱਜ ਮੁੜ ਵਧਾ ਦਿੱਤੀਆਂ ਗਈਆਂ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ। ਇਸ ਦੇ ਨਾਲ ਹੀ ਰਾਜਧਾਨੀ ਵਿੱਚ ਹੁਣ ਪੈਟਰੋਲ ਦੀ ਕੀਮਤ 90.93 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 81.32 ਰੁਪਏ ਹੋ ਗਈ ਹੈ। ਚੰਡੀਗੜ੍ਹ ਵਿੱਚ ਪੈਟਰੋਲ ਹੁਣ 87.50 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 81.02 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਪਟਿਆਲਾ ਵਿੱਚ ਪੈਟਰੋਲ 92.40 ਰੁਪਏ ਤੇ ਡੀਜ਼ਲ 83.43 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।
HOME ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਵਾਧਾ