ਕਪੂਰਥਲਾ (ਸਾਮਜ ਵੀਕਲੀ) (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਰਸਰੀ ਜਮਾਤ ਵਿੱਚ ਦਾਖ਼ਲ ਹੋਣ ਵਾਲੇ ਨਵੇਂ ਵਿਦਿਆਰਥੀਆਂ ਦੇ ਮਾਪਿਆਂ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਿਲੇਬਸ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ । ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਮੈਡਮ ਰੀਮਾ ਸੋਨੀ, ਲਵਿਤਾ, ਨੀਲਮ ਕਾਲੜਾ ਆਦਿ ਸਟਾਫ ਮੈਂਬਰ ਹਾਜਰ ਸਨ ।