ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਐੱਸ ਐੱਸ ਪੀ ਕਪੂਰਥਲਾ ਕੰਵਰਦੀਪ ਕੌਰ ਵੱਲੋਂ ਸੋਨਮਦੀਪ ਕੌਰ ਨੂੰ ਥਾਣਾ ਫੱਤੂਢੀਂਗਾ ਦਾ ਐਸ ਐਚ ਓ ਨਿਯੁਕਤ ਕੀਤਾ ਹੈ । ਜਿਨ੍ਹਾਂ ਨੇ ਚਾਰਜ ਸੰਭਾਲ ਕੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊੂਟੀ ਨਿਭਾਉਣਗੇ।ਉਨ੍ਹਾਂ ਕਿਹਾ ਕਿ ਥਾਣੇ ਵਿਚ ਇਲਾਕੇ ਦੇ ਪੰਚਾਂ- ਸਰਪੰਚਾਂ ਤੇ ਮੋਹਤਬਰ ਵਿਅਕਤੀਆਂ ਦਾ ਮਾਣ ਸਨਮਾਨ ਕੀਤਾ ਜਾਵੇਗਾ।ਇਲਾਕੇ ਵਿਚ ਮਾੜੇ ਅਨਸਰਾਂ ਨੂੰ ਨੱਥ ਪਾਈ ਜਾਵੇਗੀ ਅਤੇ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ।ਸੋਨਮਦੀਪ ਕੌਰ ਨੇ ਕਿਹਾ ਕਿ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਨੂੰ ਪੂਰਾ ਸਹਿਯੋਗ ਕਰਨ ਤਾਂ ਜੋ ਇਲਾਕੇ ਚੋਂ ਅਮਨ ਸ਼ਾਂਤੀ ਬਣੀ ਰਹੇ ।