ਦਿੱਲੀ ’ਚ ਪ੍ਰਦੂਸ਼ਣ ਘਟਾਉਣ ਲਈ ਸਰਕਾਰ ਕਦਮ ਚੁੱਕ ਰਹੀ ਹੈ: ਜਾਵੜੇਕਰ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਕਿਹਾ ਕਿ ਸਰਕਾਰ ਨੇ ਦਿੱਲੀ ’ਚ ਹਵਾ ਪ੍ਰਦੂਸ਼ਣ ਘਟਾਉਣ ਲਈ ਬਹੁਤ ਸਾਰੇ ਕਦਮ ਚੁੱਕੇ ਹਨ। ਲੋਕ ਸਭਾ ’ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਾਤਾਵਰਨ ਮੰਤਰੀ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ ਬਹੁਤ ਗੰਭੀਰ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੇ ਪ੍ਰਦੂਸ਼ਣ ਸਮੱਸਿਆ ਨਾਲ ਨਜਿੱਠਣ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਸ਼ਹਿਰ ਲਈ ਕੌਮੀ ਸਵੱਛ ਹਵਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ।

Previous articleਦੋ ਟੀਕਿਆਂ ਬਾਰੇ ਭਰਮ ਨਾ ਪਾਲਣ ਲੋਕ: ਹਰਸ਼ ਵਰਧਨ
Next articleਅਸਾਮ ’ਚ ਕਾਂਗਰਸ ਸੀਏਏ ਲਾਗੂ ਨਹੀਂ ਹੋਣ ਦੇਵੇਗੀ: ਰਾਹੁਲ