ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਵੀਰਵਾਰ ਨੂੰ ਇੱਕ ਘਰ ’ਤੇ ਬਰਫ਼ ਦੇ ਤੋਦੇ ਡਿੱਗਣ ਨਾਲ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਰੇਡੀਓ ਪਾਕਿਸਤਾਨ ਮੁਤਾਬਕ, ਇਹ ਘਟਨਾ ਨੀਲਮ ਘਾਟੀ ਦੇ ਸਰਗਾਨ ਪਿੰਡ ਵਿੱਚ ਵਾਪਰੀ ਅਤੇ ਪਿਘਲੀ ਬਰਫ਼ ਵਿੱਚ ਵਹਿ ਕੇ ਘਰ ਬਹੁਤ ਦੂਰ ਚਲਾ ਗਿਆ।
ਹਾਦਸੇ ਦਾ ਸ਼ਿਕਾਰ ਹੋਈ ਇੱਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਇਲਾਕੇ ਵਿੱਚ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਦੂਰਸੰਚਾਰ ਸੇਵਾਵਾਂ ਠੱਪ ਹੋ ਗਈਆਂ ਹਨ, ਜਿਸ ਕਾਰਨ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਅਲਰਟ ਜਾਰੀ ਕਰਨ ਵਿੱਚ ਦੇਰੀ ਹੋਈ।