ਗੁਹਾਟੀ (ਸਮਾਜ ਵੀਕਲੀ) : ਅਸਾਮ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿਚ 39 ਸੀਟਾਂ ਲਈ ਵੋਟਿੰਗ ਦੇ ਸ਼ੁਰੂਆਤੀ ਘੰਟਿਆਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੋਟ ਪਾਉਣ ਪਹੁੰਚੀਆਂ ਅਤੇ ਬਹੁਤੇ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਵੇਖੀਆਂ ਗਈਆਂ। ਅਧਿਕਾਰੀ ਨੇ ਕਿਹਾ ਕਿ ਹਾਲਾਂਕਿ ਕੁਝ ਪੋਲਿੰਗ ਸਟੇਸ਼ਨਾਂ ਨੂੰ ਈਵੀਐੱਮ ਖਰਾਬ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਪਰ ਉਨ੍ਹਾਂ ਦੇ ਅਜਿਹੀਆਂ ਮਸ਼ੀਨਾਂ ਦੀ ਸਹੀ ਗਿਣਤੀ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ 3 ਵਜੇ ਤੱਕ ਕੁੱਲ 73,44,631 ਵੋਟਰਾਂ ਵਿਚੋਂ 63.04 ਪ੍ਰਤੀਸ਼ਤ ਵੋਟਰਾਂ ਨੇ ਆਪਣੇ ਅਧਿਕਾਰ ਦਾ ਇਸਤੇਮਾਲ ਕੀਤਾ।
HOME ਅਸਾਮ ਦੀਆਂ 39 ਸੀਟਾਂ ’ਤੇ ਵੋਟਿੰਗ: ਵੱਡੀ ਗਿਣਤੀ ’ਚ ਔਰਤਾਂ ਨੇ ਮਤਦਾਨ...