ਕਪੂਰਥਲਾ (ਸਮਾਜ ਵੀਕਲੀ) (ਕੌੜਾ) : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੇ ਆਗਾਜ਼ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਵੀ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ।
ਇਸ ਦੌਰਾਨ ਸਟਾਫ ਮੈਂਬਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ, ਉਪਰੰਤ ਮੈਡਮ ਦਵਿੰਦਰਰਾਜ ਕੌਰ ਵੱਲੋਂ ਅਰਦਾਸ ਕੀਤੀ ਗਈ । ਸੰਗੀਤ ਅਧਿਆਪਕ ਮਨਜਿੰਦਰ ਸਿੰਘ ਵੱਲੋਂ ਸ਼ਬਦ ਗਾਇਨ ਕਰਦਿਆਂ ਸੰਗਤ ਵਿਚ ਹਾਜ਼ਰੀ ਭਰੀ । ਇਸ ਦੌਰਾਨ ਸਕੂਲ ਦੇ ਵਿਦਿਆਰਥੀ ਆਨਲਾਈਨ ਸਮਾਗਮ ਨਾਲ ਜੁੜੇ ਰਹੇ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਹਰਪਾਲ ਕੌਰ, ਗਗਨਦੀਪ ਕੌਰ, ਨਰਿੰਦਰਪਾਲ ਕੌਰ, ਨਰਿੰਦਰ ਪੱਤੜ, ਜੈਸਮੀਨ ਕੌਰ, ਲਵਿਤਾ, ਤਰਨਪ੍ਰੀਤ ਕੌਰ, ਅਸ਼ੋਕ ਕੁਮਾਰ, ਰੇਨੂੰ ਬਾਲਾ, ਅਨੀਤਾ, ਨੀਲਮ ਕਾਲੜਾ, ਛਿੰਦਰਪਾਲ ਕੌਰ, ਸੁਮਨ ਸ਼ਰਮਾ, ਨਿਧੀ ਆਦਿ ਸਟਾਫ ਮੈਂਬਰ ਹਾਜ਼ਰ ਸਨ ।