14 ਅਪ੍ਰੈਲ ਨੂੰ ਸ਼ਰਧਾਪੂਰਵਕ ਮਨਾਇਆ ਜਾਵੇਗਾ ਬਾਬਾ ਸਾਹਿਬ ਡਾ. ਅੰਬੇਡਕਰ ਦਾ ਜਨਮ ਦਿਵਸ

ਫੋਟੋ ਕੈਪਸ਼ਨ: ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਪ੍ਰਦਾਨ ਕਰਦੇ ਅੰਬੇਡਕਰ ਮਿਸ਼ਨ ਸੋਸਾਇਟੀ ਦੇ ਆਗੂ

ਜਲੰਧਰ (ਸਮਾਜ ਵੀਕਲੀ): ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸੋਸਾਇਟੀ ਦੀ ਪ੍ਰਧਾਨ ਮੈਡਮ ਸੁਦੇਸ਼ ਕਲਿਆਣ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਜਲੰਧਰ ਵਿਖੇ ਹੋਈ. ਮੀਟਿੰਗ ਦੀ ਸ਼ੁਰੂਆਤ ਤ੍ਰਿਸ਼ਰਣ – ਪੰਚਸ਼ੀਲ ਗ੍ਰਹਿਣ ਕਰਨ ਨਾਲ ਕੀਤੀ ਗਈ. ਮੀਟਿੰਗ ਵਿਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ 14 ਅਪ੍ਰੈਲ 2021 ਨੂੰ, ਕੋਵਿਡ – 19 ਦੇ ਸੰਬੰਧ ਵਿਚ ਸਰਕਾਰ ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੜੀ ਸ਼ਰਧਾਪੂਰਵਕ, ਬਾਬਾ ਸਾਹਿਬ ਦੀ ਚਰਨ ਛੋਹ ਪ੍ਰਾਪਤ ਭੂਮੀ, ਅੰਬੇਡਕਰ ਭਵਨ, ਜਲੰਧਰ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ. ਪ੍ਰਮੁੱਖ ਬੁਧੀਜੀਵੀ ਅਤੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਭਾਣਜੇ ਡਾ. ਜਗਮੋਹਨ ਸਿੰਘ ਨੂੰ ਮੁਖ ਮਹਿਮਾਨ ਅਤੇ ਪ੍ਰਮੁੱਖ ਅੰਬੇਡਕਰੀ, ਲੇਖਕ ਅਤੇ ਚਿੰਤਕ ਤੇ ਸੰਪਾਦਕ ਭੀਮ ਪਤ੍ਰਿਕਾ ਸ਼੍ਰੀ ਲਾਹੌਰੀ ਰਾਮ ਬਾਲੀ ਨੂੰ ਮੁਖ ਬੁਲਾਰੇ ਵਜੋਂ ਬੁਲਾਉਣ ਦਾ ਫੈਸਲਾ ਕੀਤਾ ਗਿਆ. ਸਮਾਗਮ ਨੂੰ ਅੰਬੇਡਕਰ ਭਵਨ ਟਰੱਸਟ ਜਲੰਧਰ ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਯੂਨਿਟ ਦਾ ਸਹਿਯੋਗ ਰਹੇਗਾ. ਇਸ ਮੌਕੇ ਮੀਟਿੰਗ ਵਿਚ ਸਰਵ ਸ਼੍ਰੀ ਲਾਹੌਰੀ ਰਾਮ ਬਾਲੀ, ਐਡਵੋਕੇਟ ਹਰਭਜਨ ਸਾਂਪਲਾ, ਐਡਵੋਕੇਟ ਪਰਮਿੰਦਰ ਸਿੰਘ ਖੁੱਤਣ ਅਤੇ ਬਲਦੇਵ ਰਾਜ ਭਾਰਦਵਾਜ ਆਦਿ ਹਾਜ਼ਰ ਸਨ. ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਵਰਿੰਦਰ ਕੁਮਾਰ ਨੇ ਇੱਕ ਪ੍ਰੈਸ ਬਿਆਨ ਵਿਚ ਦਿੱਤੀ.

-ਵਰਿੰਦਰ ਕੁਮਾਰ
ਜਨਰਲ ਸਕੱਤਰ
ਅੰਬੇਡਕਰ ਮਿਸ਼ਨ ਸੋਸਾਇਟੀ ਪੰਜਾਬ (ਰਜਿ.)

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਵਿਛੋੜਾ ਇੰਗਲੈਂਡ ਦੇ ਪ੍ਰਵਾਸੀ ਆਗੂ ਕਾਮਰੇਡ ਇਕਬਾਲ ਵੈਦ ਦਾ
Next article14 अप्रैल को शर्द्धापूर्वक मनाया जाएगा बाबा साहब डॉ. अंबेडकर का जन्मदिन