ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਸੋਮਵਾਰ ਨੂੰ ਸੁਣਵਾਈ ਲਈ ਪੇਸ਼ ਹੋਣ ਵਾਲੇ ਕੇਸਾਂ ਦੀ ਸੂਚੀ ’ਚ ਇਸ ਸਬੰਧੀ ਨੋਟ ਲਿਖਿਆ ਗਿਆ ਹੈ ਕਿ ਚੀਫ ਜਸਟਿਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਉਹ 19 ਤੇ 20 ਅਪਰੈਲ ਨੂੰ ਅਦਾਲਤ ’ਚ ਹਾਜ਼ਰ ਨਹੀਂ ਹੋਣਗੇ।