ਮਿੱਠੜਾ ਕਾਲਜ ਦੀ ਵਿਦਿਆਰਥਣ ਅੰਤਰ ਕਾਲਜ ਆਨਲਾਈਨ ਮੁਕਾਬਲੇ ਵਿੱਚ ਅੱਵਲ

ਫੋਟੋ - ਕੈਪਸ਼ਨ ਸ਼ੀਤਲ ਸ਼ਰਮਾ
 ਕਪੂਰਥਲਾ (ਸਮਾਜ ਵੀਕਲੀ) (ਕੌੜਾ)-  ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ  ਕਾਲਜ ਆਨਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠਡ਼ਾ ਕਪੂਰਥਲਾ ਦੀ ਵਿਦਿਆਰਥਣ   ਸ਼ੀਤਲ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਦੇ ਓ ਐੱਸ ਡੀ ਡਾ਼ ਦਲਜੀਤ ਸਿੰਘ ਖਹਿਰਾ ਨੇ ਇਸ ਮੌਕੇ ਸ਼ੀਤਲ ਸ਼ਰਮਾ ਨੂੰ ਵਧਾਈਆਂ ਦਿੱਤੀਆਂ ਤੇ ਜ਼ਿੰਦਗੀ ਵਿੱਚ ਹਮੇਸ਼ਾਂ ਹੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਡਾ ਦਲਜੀਤ ਸਿੰਘ ਖਹਿਰਾ ਨੇ ਇਸ ਪ੍ਰੋਗਰਾਮ ਦੇ ਇੰਚਾਰਜ ਪ੍ਰੋਫੈਸਰ ਅਰਪਨਾ ਤੇ ਪ੍ਰੋ ਗੁਰਪ੍ਰੀਤ ਕੌਰ ਤੇ ਸਮੂਹ ਸਟਾਫ ਨੂੰ ਵੀ ਮੁਬਾਰਕਬਾਦ ਦਿੱਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਗਰ ਕੌਂਸਲ ਸ਼ਾਮਚੁਰਾਸੀ ਦੇ ਨਿਰਮਲ ਕੁਮਾਰ ਪ੍ਰਧਾਨ ਤੇ ਕੁਲਜੀਤ ਉੱਪ ਪ੍ਰਧਾਨ ਚੁਣੇ ਗਏ
Next articleAndhra issues thunderbolts warning in four districts