PTC Network ਦੇ MD ਤੇ ਪ੍ਰੈਜ਼ੀਡੈਂਟ ਰਬਿੰਦਰ ਨਰਾਇਣ ਨੂੰ ਸਦਮਾ, ਮਾਤਾ ਮਿਥੀਲੇਸ਼ ਰਾਣੀ ਮਾਥੁਰ ਦਾ ਦੇਹਾਂਤ, ਬਾਦਲ ਪਰਿਵਾਰ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਖਬੀਰ ਸਿੰਘ ਬਾਦਲ ਨੇ ਨਰਾਇਣ ਨਾਲ ਨਿੱਜੀ ਤੌਰ ’ਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਸਮਝ ਸਕਦੇ ਹਨ ਕਿ ਪੀਟੀਸੀ ਮੁਖੀ ਇਸ ਵੇਲੇ ਕਿੰਨੀ ਪੀੜਾ ਵਿਚੋਂ ਲੰਘ ਰਹੇ ਹਨ ਤੇ ਉਹਨਾਂ ਨੂੰ ਦੁੱਖ ਦੀ ਇਸ ਘੜੀ ਵਿਚ ਹੌਂਸਲਾ ਰੱਖਣ

 ਚੰਡੀਗੜ੍ਹ  ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਤੇ ਪ੍ਰੈਜ਼ੀਡੈਂਟ ਰਬਿੰਦਰ ਨਰਾਇਣ ਦੇ ਮਾਤਾ ਮਿਥੀਲੇਸ਼ ਰਾਣੀ ਮਾਥੁਰ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੁੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ।

 

ਸੁਖਬੀਰ ਸਿੰਘ ਬਾਦਲ ਨੇ ਨਰਾਇਣ ਨਾਲ ਨਿੱਜੀ ਤੌਰ ’ਤੇ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਹ ਸਮਝ ਸਕਦੇ ਹਨ ਕਿ ਪੀਟੀਸੀ ਮੁਖੀ ਇਸ ਵੇਲੇ ਕਿੰਨੀ ਪੀੜਾ ਵਿਚੋਂ ਲੰਘ ਰਹੇ ਹਨ ਤੇ ਉਹਨਾਂ ਨੂੰ ਦੁੱਖ ਦੀ ਇਸ ਘੜੀ ਵਿਚ ਹੌਂਸਲਾ ਰੱਖਣ ਤੇ ਮਜ਼ਬੂਤ ਹੋਣ ਲਈ ਧਰਵਾਸ ਦਿੱਤਾ।

 

 

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਪਰਿਵਾਰ ਨਾਲ ਡੂੰਘੇ ਦੁੱਖ ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ੍ਰੀਮਤੀ ਬਾਦਲ ਨੇ ਕਿਹਾ ਕਿ ਮਿਥੀਲੇਸ਼ ਰਾਣੀ ਮਾਥੁਰ ਇਕ ਮਜ਼ਬੂਤ ਮਹਿਲਾ ਸਨ ਜੋ ਨਰਾਇਣ ਪਰਿਵਾਰ ਦੀ ਆਧਾਰ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਹੌਂਸਲਾ ਤੇ ਮਜ਼ਬੂਤੀ ਦੇਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਰਾਮਗੜ੍ਹੀਆ ਮਿਸਲ ਦੇ ਬਾਨੀ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ
Next articleਦਹਿਸ਼ਤ ਮਚਾ ਰੱਖੀ ਹੈ