(ਸਮਾਜ ਵੀਕਲੀ): ਮੰਤਰੀ ਮੰਡਲ ਨੇ ਉੱਤਰੀ ਜ਼ੋਨ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ ਨੂੰ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਿਲ ਆਫ਼ ਮੈਡੀਕਲ ਰਿਸਰਚ ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ ਹੈ। ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕੀਤਾ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly