ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਅੱਜ ਕਰੋਨਾਵਾਇਰਸ ਮਹਾਮਾਰੀ ਕਾਰਨ ਰਿਕਾਰਡ 3,780 ਮਰੀਜ਼ਾਂ ਦੀ ਮੌਤ ਹੋਈ, ਜਿਸ ਨਾਲ ਹੁਣ ਤੱਕ ਦੇਸ਼ ਵਿਚ ਕਰੋਨਾ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 2,26,188 ਹੋ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚ ਕਰੋਨਾਵਾਇਰਸ ਦੇ 3,82,315 ਨਵੇਂ ਕੇਸ ਸਾਹਮਣੇ ਆਏ।
ਇਨ੍ਹਾਂ ਨਵੇਂ ਸਾਹਮਣੇ ਆਏ ਕੇਸਾਂ ਨਾਲ ਦੇਸ਼ ਵਿਚ ਹੁਣ ਤੱਕ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 2,06,65,148 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਲਾਗ ਦੇ ਕੇਸਾਂ ਵਿਚ ਲਗਾਤਾਰ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 34,87,229 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly