ਕੋਲਕਾਤਾ (ਸਮਾਜ ਵੀਕਲੀ) :ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸੂਬੇ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ’ਚ 16 ਜਾਨਾਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਹਰ ਮ੍ਰਿਤਕ ਦੇ ਪਰਿਵਾਰ ਲਈ 2-2 ਲੱਖ ਰੁਪਏ ਦਾ ਮੁਆਵਜ਼ਾ ਐਲਾਨਿਆ ਹੈ। ਬੈਨਰਜੀ ਨੇ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੇ ਮਹੀਨੇ ਕੂਚਬਿਹਾਰ ਦੇ ਸੀਤਲਕੂਚੀ ਇਲਾਕੇ ’ਚ ਸੀਏਪੀਐੱਫ ਦੀ ਗੋਲੀਬਾਰੀ ’ਚ ਮਾਰੇ ਗਏ ਸਾਰੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਵੇਗੀ। ਉਨ੍ਹਾਂ ਸੀਆਈਟੀ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ।
ਉਨ੍ਹਾਂ ਕਿਹਾ, ‘ਚੋਣਾਂ ਤੋਂ ਹੋਈਆਂ ਹਿੰਸਕ ਘਟਨਾਵਾਂ ’ਚ ਘੱਟ ਤੋਂ ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ’ਚ ਜ਼ਿਆਦਾਤਰ ਭਾਜਪਾ ਤੇ ਟੀਐੱਮਸੀ ਦੇ ਕਾਰਕੁਨ ਤੇ ਸੰਯੁਕਤ ਮੋਰਚਾ ਦਾ ਇੱਕ ਕਾਰਕੁਨ ਸ਼ਾਮਲ ਹੈ।’ ਉਨ੍ਹਾਂ ਕੇਂਦਰੀ ਆਗੂਆਂ ’ਤੇ ਸੂਬੇ ’ਚ ਹਿੰਸਾ ਭੜਕਾਉਣ ਦਾ ਦੋਸ਼ ਲਾਉਂਦਿਆਂ ਕਿਹਾ, ‘ਮੈਨੂੰ ਮੁੱਖ ਮੰਤਰੀ ਵਜੋਂ ਹਲਫ਼ ਲਿਆਂ 24 ਘੰਟੇ ਵੀ ਨਹੀਂ ਬੀਤੇ ਅਤੇ ਪੱਤਰ ਮਿਲਣ ਲੱਗੇ ਹਨ। ਇੱਕ ਕੇਂਦਰੀ ਟੀਮ ਪਹੁੰਚੀ ਹੈ। ਅਜਿਹਾ ਇਸ ਲਈ ਹੈ ਕਿਉਂਕਿ ਭਾਜਪਾ ਨੇ ਹੁਣ ਤੱਕ ਆਮ ਲੋਕਾਂ ਦਾ ਲੋਕ ਫਤਵਾ ਸਵੀਕਾਰ ਨਹੀਂ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly