ਲੰਡਨ ਤੋਂ ਪਰਤੇ ਜੈਸ਼ੰਕਰ ਵੱਲੋਂ ਕਰੋਨਾ ਪਾਜ਼ੇਟਿਵ ਰਿਪੋਰਟਾਂ ਬਾਰੇ ਖ਼ਬਰਾਂ ਗ਼ਲਤ ਕਰਾਰ

ਨਵੀਂ ਦਿੱਲੀ (ਸਮਾਜ ਵੀਕਲੀ) :ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਲੰਡਨ ਤੋਂ ਵਤਨ ਪਰਤ ਚੁੱਕੇ ਹਨ। ਉਨ੍ਹਾਂ ਦੇ ਨਾਲ ਗਈ ਟੀਮ ਦੇ ਦੋ ਮੈਂਬਰਾਂ ਦੀਆਂ ਕੋਵਿਡ-19 ਸਬੰਧੀ ਜਾਂਚ ਰਿਪੋਰਟਾਂ ਪਾਜ਼ੇਟਿਵ ਆਉਣ ਦੀਆਂ ਖ਼ਬਰਾਂ ਤੋਂ ਬਾਅਦ ਜੈਸ਼ੰਕਰ ਨੇ ਉੱਥੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਸੀ।

ਵਿਦੇਸ਼ ਮੰਤਰੀ ਨੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦੀ ਕਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਬਾਰੇ ਖ਼ਬਰਾਂ ਗਲਤ ਸਨ। ਉਨ੍ਹਾਂ ਕਿਹਾ ਕਿ ਟੀਮ ਦੇ ਸਾਰੇ ਮੈਂਬਰ ਵਤਨ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰਿਆਂ ਦੀਆਂ ਕਰੋਨਾ ਰਿਪੋਰਟਾਂ ਨੈਗੇਟਿਵ ਆਈਆਂ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੈਸ਼ੰਕਰ ਵੱਲੋਂ ਚੀਨ ਦੀ ਪ੍ਰਧਾਨਗੀ ਵਾਲੀ ਸੁਰੱਖਿਆ ਪ੍ਰੀਸ਼ਦ ਮੀਟਿੰਗ ਦਾ ਬਾਈਕਾਟ
Next articleਲੈਵਲ-3 ਦੇ ਬੈੱਡ ਭਰੇ ਹੋਣ ਦੀ ਸਿਵਲ ਸਰਜਨ ਨੇ ਕੀਤੀ ਪੁਸ਼ਟੀ