ਅੰਮ੍ਰਿਤਸਰ (ਸਮਾਜ ਵੀਕਲੀ) :ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਫੋਕਲੋਰ ਰਿਸਰਚ ਅਕਾਦਮੀ ਵੱਲੋਂ ਅੱਜ ਦਵਾਈਆਂ ਦੀ ਪੰਜਵੀਂ ਖੇਪ ਭੇਜੀ ਗਈ, ਜਿਸ ਵਿਚ 200 ਲਿਟਰ ਸੈਨੀਟਾਈਜ਼ਰ ਅਤੇ ਵਿਟਾਮਿਨ ਸੀ ਦੀਆਂ ਗੋਲੀਆਂ ਦੇ 200 ਡੱਬੇ, ਵਿਟਾਮਿਨ ਡੀ ਦੀਆਂ ਗੋਲੀਆਂ ਦੇ 100 ਡੱਬੇ ਅਤੇ ਕੂਲਰ ਸ਼ਾਮਲ ਹਨ। ਇਹ ਸਾਰਾ ਸਾਮਾਨ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁੱਚਾ ਸਿੰਘ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰ ਨੂੰ ਸੌਂਪਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਕਾਦਮੀ ਦੇ ਮੈਂਬਰਾਂ ਅਤੇ ਹਮਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਲਈ ਸੁੱਕਾ ਰਾਸ਼ਨ, ਕੰਬਲ, ਲੋੜੀਂਦੀਆਂ ਦਵਾਈਆਂ ਅਤੇ ਵੱਖ ਵੱਖ -ਵੱਖ ਤਰ੍ਹਾਂ ਦਾ ਲੋੜੀਂਦਾ ਸਾਮਾਨ ਭੇਜਿਆ ਗਿਆ ਸੀ। ਇਸ ਮੌਕੇ ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਰਕਾਰੀਆ ਤੇ ਗੁਰਪ੍ਰੀਤ ਸਿੰਘ ਕੱਦਗਿੱਲ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly