ਚੰਡੀਗੜ੍ਹ (ਸਮਾਜ ਵੀਕਲੀ): ਹਰਿਆਣਾ ਵਿੱਚ ਵਧਦੇ ਜਾ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਸੂਬੇ ਵਿੱਚ ਲੌਕਡਾਊਨ ਦੀਆਂ ਪਾਬੰਦੀਆਂ 24 ਮਈ ਤੱਕ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਸੂਬੇ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ ਸੂਬੇ ਦੇ ਹਾਲਾਤ ਨੂੰ ਵੇਖਦਿਆਂ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਸੂਬੇ ਵਿੱਚ ਸਿਰਫ਼ ਜਰੂਰੀ ਵਸਤਾਂ ਦੀ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੋਈ ਹੈ। ਜਦਕਿ ਵਿਆਹ ਸਮਾਗਮ ਜਾਂ ਸਸਕਾਰ ਵਿੱਚ ਸਿਰਫ਼ 11 ਜਣਿਆਂ ਨੂੰ ਸ਼ਾਮਲ ਹੋਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਜਲੂਸ, ਬਰਾਤ ਜਾਂ ਜਨਤਕ ਇਕੱਠ ਕਰਨ ਉਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਹਰਿਆਣਾ ਸਰਕਾਰ ਪਿੰਡਾਂ ਵਿੱਚ ਕਰੋਨਾ ਦੀ ਰੋਕਥਾਮ ਲਈ ਹਰੇਕ ਪਿੰਡ ਵਿੱਚ ਇਕਾਂਤਵਾਸ ਕੇਂਦਰ ਬਣਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly