ਸ਼ਵੇਤ ਮਲਿਕ ਵੱਲੋਂ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਵਿਰੋਧ

ਅੰਮ੍ਰਿਤਸਰ (ਸਮਾਜ ਵੀਕਲੀ): ਈਦ ਮੌਕੇ ਮਾਲੇਰਕੋਟਲੇ ਨੂੰ ਕਾਂਗਰਸ ਸਰਕਾਰ ਵੱਲੋਂ ਜ਼ਿਲ੍ਹਾ ਬਣਾਉਣ ਦੇ ਕੀਤੇ ਗਏ ਐਲਾਨ ਦਾ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਫਿਰਕੇ ਦੇ ਆਧਾਰ ’ਤੇ ਮੁੱਖ ਮੰਤਰੀ ਵੱਲੋਂ ਨਵਾਂ ਜ਼ਿਲ੍ਹਾ ਬਣਾਉਣਾ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਦਾ ਹੈ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਧਰਮ ਦੇ ਆਧਾਰ ’ਤੇ ਜ਼ਿਲ੍ਹਾ ਬਣਾਉਣ ਦਾ ਵਿਰੋਧ ਕੀਤਾ ਹੈ।

ਯੋਗੀ ਆਦਿਤਿਆਨਾਥ ਤੋਂ ਬਾਅਦ ਹੁਣ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਵੀ ਇਸ ਫੈਸਲੇ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ਈਦ ਮੌਕੇ ਧਰਮ ਦੇ ਆਧਾਰ ’ਤੇ ਇਕ ਫਿਰਕੇ ਨੂੰ ਖੁਸ਼ ਕਰਨ ਦੇ ਮੰਤਵ ਨਾਲ ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨਿਆ ਗਿਆ ਹੈ ਅਤੇ ਉਥੇ ਕੁੜੀਆਂ ਦਾ ਅਤੇ ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦਾ ਝੂਠਾ ਧਰਮ ਨਿਰਪੱਖ ਚਿਹਰਾ ਹੈ ਤੇ ਫੁਟ ਪਾਓ ਤੇ ਰਾਜ ਕਰੋ ਦੀ ਨੀਤੀ ਦਾ ਹਿੱਸਾ ਹੈ।

ਸ਼ਵੇਤ ਮਲਿਕ ਨੇ ਕਿਹਾ ਕਿ ਇਹ ਯੋਜਨਾ ਆਉਂਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਧਰਮ ਦੇ ਆਧਾਰ ’ਤੇ ਕਿਸੇ ਸੂਬੇ ਵਿੱਚ ਜ਼ਿਲ੍ਹਾ ਬਣਾਇਆ ਗਿਆ ਹੋਵੇ। ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰਾਂ ਵੇਲੇ ਇਹ ਪਾਰਟੀ ਦੇਸ਼ ਨੂੰ ਧਾਰਮਿਕ ਦੰਗਿਆਂ ਵਿੱਚ ਉਲਝਾ ਕੇ ਨਿੱਜੀ ਸਵਾਰਥ ਪੂਰਾ ਕਰਦੀ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਅਦਬੀ ਕਾਂਡ: ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਘਾਟ ਨਹੀਂ: ਭਗਵੰਤ ਮਾਨ
Next articleਸ਼ਾਇਰ ਮਹਿੰਦਰ ਸਾਥੀ ਦੀ ਕਰੋਨਾ ਕਾਰਨ ਮੌਤ