ਕਪੂਰਥਲਾ ,ਸਮਾਜ ਵੀਕਲੀ (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਲਿਬਰਲ ਐਜੂਕੇਸ਼ਨ ਰਿਟੇਲਰ ਵਿਚ ਮੈਂਡੀ ਟੇਸ਼ਨ ਵਿਸ਼ੇ ਤੇ ਆਨਲਾਈਨ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਪ੍ਰੋ ਅਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ । ਪ੍ਰੋਫੈਸਰ ਅਮਨਪ੍ਰੀਤ ਕੌਰ ਨੇ ਇਸ ਦੌਰਾਨ ਕਿਹਾ ਕਿ ਯੋਗ ਦੀ ਜੀਵਨ ਵਿਚ ਬਹੁਤ ਮਹੱਤਤਾ ਹੈ । ਉਨ੍ਹਾਂ ਦੱਸਿਆ ਕਿ ਯੋਗ ਸਾਡੇ ਸਰੀਰ ,ਮਨ ਅਤੇ ਆਤਮਾ ਨੂੰ ਜੋੜਦਾ ਹੈ ।ਉਹ ਇੱਕ ਸੂਤਰ ਵਿੱਚ ਪਰੋਣ ਦਾ ਕੰਮ ਕਰਦਾ ਹੈ। ਇਸਦਾ ਸਾਡੇ ਸਰੀਰਕ ਅਤੇ ਮਾਨਸਿਕ ਰੋਗ ਦੂਰ ਕਰਨ ਵਿੱਚ ਅਹਿਮ ਰੋਲ ਹੈ ।
ਇਸ ਨਾਲ ਸਾਕਾਰਾਤਮਕ ਵਿਚਾਰ ਗੁੱਸਾ ਵੰਡ ਵਿਰੋਧ ਦੀ ਭਾਵਨਾ ਦਾ ਆਤਮਾ ਅਤੇ ਮਨ ਉਪਰ ਕਾਬੂ ਰੱਖਣ ਲਈ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਮਨੁੱਖੀ ਸਰੀਰ ਦੇ ਮਹੱਤਵਪੂਰਨ ਅੰਗ ਫੇਫੜਿਆਂ ਅਤੇ ਸਾਹ ਪ੍ਰਣਾਲੀ ਤੇ ਹਮਲਾ ਕਰਦਾ ਹੈ ਅਤੇ ਅੰਦਰੂਨੀ ਸ਼ਕਤੀ ਨੂੰ ਕਮਜ਼ੋਰ ਕਰਦਾ ਹੈ। ਇਸ ਵਾਇਰਸ ਦੇ ਟਾਕਰੇ ਲਈ ਯੋਗ ਕ੍ਰਿਆਵਾਂ ਦਾ ਹਰ ਰੋਜ਼ ਅਭਿਆਸ ਰਾਮਬਾਣ ਦੀ ਤਰ੍ਹਾਂ ਕੰਮ ਕਰਦਾ ਹੈ। ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਯੋਗ ਸਾਧਨਾ ਇੱਕ ਉੱਤਮ ਵਿਧੀ ਹੈ ।
ਉਨ੍ਹਾਂ ਦੱਸਿਆ ਕਿ ਯੋਗ ਕਿਵੇਂ ਸਾਨੂੰ ਹਰ ਸਥਿਤੀ ਵਿੱਚ ਰਹਿਣਾ ਸਿਖਾਉਂਦਾ ਹੈ । ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਉਨ੍ਹਾਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਲਈ ਵਧੇਰੇ ਲਾਹੇਵੰਦ ਹਨ ਅਤੇ ਇਸ ਨਾਲ ਉਨ੍ਹਾਂ ਦਾ ਬੌਧਿਕ ਵਿਕਾਸ ਹੁੰਦਾ ਹੈ । ਉਹ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਲਈ ਨਵੇਂ ਰਾਹਾਂ ਦੀ ਤਲਾਸ਼ ਕਰਨ ਦੇ ਯੋਗ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly