ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮਹਿਤਪੁਰ  ( ਨੀਰਜ ਵਰਮਾ) ਸਮਾਜ ਵੀਕਲੀ:  ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਿਤਪੁਰ ਜਲੰਧਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰੀਖਿਆ ਵਿਚ ਕੁੱਲ 99 ਵਿਦਿਆਰਥਣਾਂ   ਬੈਠੀਆਂ ਜਿਨ੍ਹਾਂ ਵਿੱਚੋਂ ਗਿਆਰਾਂ ਵਿਦਿਆਰਥਣਾਂ ਨੇ ਪੂਰੇ ਨੰਬਰ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਜਿਨ੍ਹਾਂ ਦੇ ਨਾਮ ਇਸ ਪ੍ਰਕਾਰ ਹਨ ਹਰਸਿਮਰਨ, ਹਰਲੀਨ ਕੌਰ, ਹਿਨਾ, ਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਪ੍ਰੀਤ ਕਮਲ’ ਰਾਜਵਿੰਦਰ ਕੌਰ, ਰਜਨੀ, ਹਰਵਿੰਦਰ ਕੌਰ, ਸੁਮਨਪ੍ਰੀਤ ਅਤੇ ਤਮੰਨਾ।ਇਸ ਤੋਂ ਇਲਾਵਾ ਬਾਕੀ ਵਿਦਿਆਰਥਣਾਂ  ਵੀ ਵਧੀਆ ਨੰਬਰ ਲੈ ਕੇ ਪਾਸ ਹੋਈਆਂ ਹਨ। ਪ੍ਰਿੰਸੀਪਲ ਹਰਜੀਤ ਸਿੰਘ ਜੀ ਨੇ ਚੰਗੇ ਨੰਬਰ ਲੈ ਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ ਜਿਨ੍ਹਾਂ ਨੇ ਮੁਸ਼ਕਲ ਹਾਲਾਤਾਂ ਵਿੱਚ ਵੀ ਬੱਚਿਆਂ ਨੂੰ ਬਹੁਤ ਮਿਹਨਤ ਕਰਵਾਈ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleCyclone Tauktae: AFCONS announces compensation package for family of deceased
Next articleLockdown extended in Kerala till May 30