12ਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਟਲੀ

ਨਵੀਂ ਦਿੱਲੀ, ਸਮਾਜ ਵੀਕਲੀ: ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ ਕਿ ਇਸ ਮਾਮਲੇ ਦੀ ਸੁਣਵਾਈ ਟਾਲੀ ਜਾਵੇ।

ਅਦਾਲਤ ਨੇ ਕਿਹਾ ਕਿ ਵਿਦਿਆਰਥੀ ਉਮੀਦ ਕਰ ਰਹੇ ਹਨ ਕਿ ਇਸ ਵਾਰ ਵੀ ਪਿਛਲੇ ਸਾਲ ਦੀ ਪਾਲਸੀ ਲਾਗੂ ਕੀਤੀ ਜਾਵੇਗੀ ਪਰ ਜੇ ਸਰਕਾਰ ਪਿਛਲੇ ਸਾਲ ਤੋਂ ਹਟ ਕੇ ਇਨ੍ਹਾਂ ਪ੍ਰੀਖਿਆਵਾਂ ਬਾਰੇ ਫੈਸਲਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਵਿਸ਼ੇਸ਼ ਕਾਰਨ ਦੱਸਣੇ ਪੈਣਗੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜੂਨ ਨਿਰਧਾਰਿਤ ਕਰ ਦਿੱਤੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਲੈ ਚੱਲ ਮੁੰਡਿਆ ਵੇ ਨਾਲ “
Next articleਹਾਈ ਕੋਰਟ ਵਲੋਂ ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ’ਤੇ ਰੋਕ ਲਾਉਣ ਤੋਂ ਇਨਕਾਰ