ਨਵੀਂ ਦਿੱਲੀ, ਸਮਾਜ ਵੀਕਲੀ: ਦੇਸ਼ ’ਚ ਕਰੋਨਾਵਾਇਰਸ ਦੀ ਦੂਜੀ ਲਹਿਰ ਦਾ ਅਸਰ ਰੋਜ਼ਾਨਾ ਘਟਦਾ ਜਾ ਰਿਹਾ ਹੈ। ਮੁਲਕ ’ਚ ਸਿਹਤਯਾਬੀ ਦਰ ਸੁਧਰ ਕੇ 91.25 ਫ਼ੀਸਦ ’ਤੇ ਪਹੁੰਚ ਗਈ ਹੈ। ਰੋਗ ਤੋਂ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ ਢਾਈ ਕਰੋੜ ਤੋਂ ਜ਼ਿਆਦਾ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 1,65,553 ਨਵੇਂ ਕੇਸ ਸਾਹਮਣੇ ਆਏ ਜੋ 46 ਦਿਨਾਂ ’ਚ ਸਭ ਤੋਂ ਘੱਟ ਹਨ। ਇਸ ਨਾਲ ਲਾਗ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵੱਧ ਕੇ 2,78,94,800 ਹੋ ਗਈ ਹੈ।
ਰੋਜ਼ਾਨਾ ਦੀ ਪਾਜ਼ੇਟੀਵਿਟੀ ਦਰ ਲਗਾਤਾਰ ਛੇਵੇਂ ਦਿਨ 10 ਫ਼ੀਸਦ ਤੋਂ ਘੱਟ ਰਹਿੰਦਿਆਂ 8.02 ਫ਼ੀਸਦ ’ਤੇ ਪਹੁੰਚ ਗਈ ਹੈ। ਹਫ਼ਤਾਵਾਰੀ ਪਾਜ਼ੇਟੀਵਿਟੀ ਦਰ ਡਿੱਗ ਕੇ 9.36 ਫ਼ੀਸਦ ਹੋ ਗਈ ਹੈ। ਪਿਛਲੇ 24 ਘੰਟਿਆਂ ’ਚ ਲਾਗ ਕਾਰਨ 3,460 ਹੋਰ ਵਿਅਕਤੀਆਂ ਨੇ ਦਮ ਤੋੜ ਦਿੱਤਾ ਜਿਸ ਨਾਲ ਮ੍ਰਿਤਕਾਂ ਦਾ ਅੰਕੜਾ ਸਵਾ 3 ਲੱਖ ਤੋਂ ਪਾਰ ਹੋ ਗਿਆ ਹੈ। ਕੇਂਦਰੀ ਮੰਤਰਾਲੇ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਮੁਲਕ ’ਚ 20,63,839 ਵਿਅਕਤੀਆਂ ਦੇ ਕਰੋਨਾ ਟੈਸਟ ਕੀਤੇ ਗਏ। ਇਸ ਨਾਲ ਹੁਣ ਤੱਕ ਪੂਰੇ ਦੇਸ਼ ’ਚ 34,31,83,748 ਟੈਸਟ ਹੋ ਚੁੱਕੇ ਹਨ। ਸਰਗਰਮ ਕੇਸਾਂ ਦੀ ਗਿਣਤੀ ਵੀ ਘਟ ਕੇ 21,14,508 ’ਤੇ ਪਹੁੰਚ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly