ਅਕਾਲੀਆਂ ਵੱਲੋਂ ਸਫ਼ਾਈ ਸੇਵਕਾਂ ਦੇ ਹੱਕ ’ਚ ਧਰਨਾ

ਰੂਪਨਗਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਵੱਲੋਂ ਹੜਤਾਲ ’ਤੇ ਗਏ ਨਗਰ ਕੌਂਸਲ ਮੁਲਾਜ਼ਮਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਅਕਾਲੀ ਸਰਕਾਰ ਨੇ 2016 ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਇਹ ਨੋਟੀਫਿਕੇਸ਼ਨ ਰੱਦ ਕਰ ਦਿੱਤਾ। ਮੱਕੜ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਜਾਣ ਦੇ ਬਾਵਜੂਦ ਇਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ, ਜਿਸ ਦੇ ਸਿੱਟੇ ਵਜੋਂ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗ ਗਏ ਹਨ। ਥਾਣਾ ਸਿਟੀ ਮੁਖੀ ਚੋਧਰੀ ਰਾਜੀਵ ਕੁਮਾਰ ਨੇ ਉੱਥੇ ਪੁੱਜ ਕੇ ਧਰਨਾਕਾਰੀਆਂ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਦੀਪਸ਼ਿਖਾ ਸ਼ਰਮਾ ਨਾਲ ਕਰਵਾਈ ਅਤੇ  ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਧਰਨਾ ਸਮਾਪਤ ਕੀਤਾ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਰਛਾ ਦੇ 50 ਪਰਿਵਾਰਾਂ ਨੇ ਫੜਿਆ ‘ਆਪ’ ਦਾ ਝਾੜੂ
Next articleਪਿਛਲੇ ਸਾਲ ਰੇਲ ਪੱਟੜੀਆਂ ’ਤੇ 8700 ਤੋਂ ਵੱਧ ਲੋਕਾਂ ਨੇ ਜਾਨ ਗੁਆਈ