ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਤਿੰਨ ਦਿਨਾ ਸਮਰ ਕੈਂਪ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) –ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਾਇਮਰੀ ਵਿੰਗ ਤੱਕ ਦੇ ਵਿਦਿਆਰਥੀਆਂ ਲਈ ਆਨਲਾਈਨ ਤਿੰਨ ਦਿਨਾਂਂ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਸਟਾਫ ਮੈਂਬਰਾਂ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਨੂੰ ਸੰਗੀਤ, ਡਾਂਸ, ਯੋਗਾ, ਚਿੱਤਰਕਲਾ, ਖਾਣਾ ਬਣਾਉਣ ਆਦਿ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਟਾਫ ਮੈਂਬਰਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵੱਡੀ ਗਿਣਤੀ ਵਿਚ ਹਿੱਸਾ ਲੈਣ ਲਈ ਵਧਾਈ ਦਿੱਤੀ । ਇਸ ਮੌਕੇ ਵਾਈਸ ਪ੍ਰਿੰਸੀਪਲ ਰੇਨੂੰ ਅਰੋਡ਼ਾ, ਨੀਲਮ ਕਾਲੜਾ, ਰੀਮਾ ਸੋਨੀ, ਗਗਨਦੀਪ ਕੌਰ, ਅਨੀਤਾ ਸਹਿਗਲ, ਅੰਜੂ, ਮਨਜਿੰਦਰ ਸਿੰਘ, ਲਵਲੀ ਵਾਲੀਆ, ਤਰਨਜੀਤ ਕੌਰ, ਕਮਲਜੀਤ ਕੌਰ, ਬਲਪ੍ਰੀਤ ਕੌਰ, ਪਰਮਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

 

Previous articleਵਿਧਾਇਕ ਆਦੀਆ ਨੇ ਸ਼ਾਮ ਚੁਰਾਸੀ ‘ਚ ਡਾ. ਅੰਬੇਡਕਰ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
Next articleਦਾਦੀ- ਦਾਦੇ ਨੂੰ ਚੇਤੇ ਕਰਦਿਆਂ