ਕਪੂਰਥਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਦਾਖਲਾ ਦਰ 12 ਫੀਸਦੀ ਵਧੀ

ਕਪੂਰਥਲਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਅਧਿਆਪਕਾਂ ਨੂੰ ਕਿਹਾ ਹੈ ਉਹਨ੍ਹਾਂ ਦੀ ਮਿਹਨਤ ਨਾਲ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਹਾਸਿਲ ਹੋਇਆ ਹੈ, ਜਿਸ ਕਰਕੇ ਉਹ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਇਸ ਸਥਾਨ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਹ ਅੱਜ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਕੀਤੇ ਸੁਧਾਰਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਕੀਤੀ ਦਰਰਾਬੰਦੀ ਵਿਚ ਪੰਜਾਬ ਦੇ ਪਹਿਲੇ ਸਥਾਨ ’ਤੇ ਆਉਣ ਬਾਰੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਆਪਕਾਂ ਦੇ ਮੁਖਾਤਿਬ ਹੋਣ ਸਬੰਧੀ ਆਨਲਾਇਨ ਸਮਾਗਮ ਵਿਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਕਪੂੂਰਥਲਾ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਤਹਿਤ ਕਪੂਰਥਲਾ ਦੇ ਸਰਕਾਰੀ ਸਕੂਲਾਂ ਅੰਦਰ ਦਾਖਲਾ ਦਰ ਵੀ ਪਿਛਲੇ ਸਾਲ ਨਾਲੋਂ 12 ਫੀਸਦੀ ਵਧ ਗਈ ਹੈ।ਜਿਲ੍ਹੇ ਦੇ ਅਪਰ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ 35300 ਦੇ ਮੁਕਾਬਲੇ ਇਸ ਸਾਲ ਹੁਣ ਤੱਕ 39000 ਵਿਦਿਆਰਥੀਆਂ ਦੀ ਇਨਰੋਲਮੈਂਟ ਹੋਈ ਹੈ ਜਦਕਿ ਪ੍ਰਾਇਮਰੀ ਸਕੂਲਾਂ ਅੰਦਰ ਪਿਛਲੇ ਸਾਲ ਨਾਲੋਂ 10 ਫੀਸਦੀ ਵਿਦਿਆਰਥੀ ਵਧੇ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਦੇ 255 ਸਕੂਲਾਂ ਵਿਚੋਂ 233 ਸਮਾਰਟ ਸਕੂਲ ਵਜੋਂ ਵਿਕਸਤ ਹੋ ਚੁੱਕੇ ਹਨ ਜਦਕਿ ਬਾਕੀ ਨੂੰ ਵੀ ਸਮਾਰਟ ਸਕੂਲਾਂ ਵਿਚ ਜਲਦ ਤਬਦੀਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਸਬ ਡਿਵੀਜ਼ਨਾਂ ਤੋਂ ਵੀ ਉੱਚ ਪ੍ਰਸਾਸ਼ਕੀ ਅਧਿਕਾਰੀਆਂ ਤੇ ਅਧਿਆਪਕਾਂ ਨੇ ਆਨਲਾਇਨ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ ਗਿੱਲ, ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਗੁਰਭਜਨ ਸਿੰਘ , ਪਿ੍ਸੀਪਲ ਨਵਚੇਤਨ  ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleFresh trouble for AIADMK as Sasikala says cannot be separated from party
Next articleਨਸਰਾਲਾ ਸਮਾਰਟ ਸਕੂਲ ਨੇ ‘ਨਵ ਕਿਰਣ’ ਬਾਲ ਮੈਗਜੀਨ ਜਾਰੀ ਕੀਤਾ