ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ਵਿੱਚ ਕਰੋਨਾ ਕਾਰਨ ਸਕੂਲ ਤੇ ਹੋਰ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ ਪਰ ਸਾਰੀਆਂ ਦੁਕਾਨਾਂ ਤੇ ਮਾਲ ਭਲਕ ਤੋਂ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਰੇਸਤਰਾਂ ਆਪਣੀ ਕੁੱਲ ਸਮਰਥਾ ਦੇ 50 ਫੀਸਦ ਨਾਲ ਖੁੱਲ੍ਹਣਗੇ।
ਇਸ ਤੋਂ ਇਲਾਵਾ ਹਫ਼ਤਾਵਾਰੀ ਬਾਜ਼ਾਰ ਵੀ ਭਲਕ ਤੋਂ ਲੱਗਣਗੇ ਪਰ ਹਰ ਜ਼ੋਨ ਵਿੱਚ ਇਕ ਬਾਜ਼ਾਰ ਹੀ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ ਵਿੱਚ ਕਰੋਨਾ ਕਾਬੂ ਹੇਠ ਹੈ ਤੇ ਤੀਜੀ ਲਹਿਰ ਦੇ ਖਦਸ਼ੇ ਕਾਰਨ ਇਸ ਲਈ ਤਿਆਰੀਆਂ ਪੂਰੀਆਂ ਹਨ। ਉਨ੍ਹਾਂ ਕਿਹਾ ਸਮਾਜਿਕ ਤੇ ਸੱਭਿਆਚਾਰਕ ਇਕੱਠਾਂ ’ਤੇ ਪਾਬੰਦੀ ਰਹੇਗੀ।ਉਨ੍ਹਾਂ ਕਿਹਾ ਕਿ ਜੇ ਅਗਲੇ ਹਫ਼ਤੇ ਕਰੋਨਾ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਤਾਂ ਬਾਜ਼ਾਰਾਂ ਤੇ ਰੇਸਤਰਾਂ ’ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ ਜਾਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly