ਵਜ਼ੀਫ਼ਾ ਘੁਟਾਲਾ: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਪੁੱਜੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ, ਸਮਾਜ ਵੀਕਲੀ: ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ। ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

‘ਆਪ’ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੀਤਾ ਜਾਵੇ। ਦੱਸਣਯੋਗ ਹੈ ਕਿ ਵਜੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਸਾਬਕਾ ਮੁੱਖ ਮੰਤਰੀ ਬਾਦਲ ਤਲਬ
Next articleਨਫਤਾਲੀ ਬੇਨੇਟ ਨੇ ਇਜ਼ਰਾਈਲ ਦੇ ਨਵੇਂ ਪ੍ਰਧਾਨ ਮੰਤਰੀ ਵੱਜੋਂ ਹਲਫ਼ ਲਿਆ