ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਅਕਾਦਮਿਕ ਗਤੀਵਿਧੀਆਂ ਦੇ ਨਾਲ ਨਾਲ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਤਹਿਤ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਕਾਲਜ ਦੇ ਐਨ ਐਸ ਐਸ ਵਿੰਗ ਦੁਆਰਾ ਵਿੰਗ ਦੇ ਇੰਚਾਰਜ ਡਾ ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਸਮਾਜਿਕ ਅਤੇ ਹੋਰ ਗਤੀਵਿਧੀਆਂ ਦੇ ਨਾਲ ਨਾਲ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਡਾ ਜਗਸੀਰ ਸਿੰਘ ਬਰਾਡ਼ ਨੇ ਕਿਹਾ ਕਿ ਇਕ ਚੰਗੇ ਸਰੀਰ ਦੇ ਅੰਦਰ ਹੀ ਚੰਗੇ ਦਿਮਾਗ਼ ਅਤੇ ਚੰਗੀ ਸੋਚ ਦਾ ਵਾਸ ਹੁੰਦਾ ਹੈ। ਇਸ ਪ੍ਰੋਗਰਾਮ ਵਿੱਚ ਕੁੱਲ 12 ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਅਤੇ ਐੱਨ ਐੱਸ ਐੱਸ ਵਿੰਗ ਦੇ ਇੰਚਾਰਜ ਸਮੇਤ ਸਮੂਹ ਸਟਾਫ ਮੈਂਬਰਾਂ ਨੂੰ ਅੱਜ ਦੇ ਦਿਨ ਚੰਗੀ ਸਿਹਤ ਸੰਭਾਲ ਕਰਨ ਦਾ ਸੰਦੇਸ਼ ਦਿੰਦਿਆਂ ਯੋਗ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly