ਮਿੱਠੜਾ ਕਾਲਜ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਕੈਪਸ਼ਨ-ਨਸ਼ਾ ਮੁਕਤੀ ਜਾਗਰੂਕਤਾ ਸਬੰਧੀ ਪੋਸਟਰ ਦੇ ਦ੍ਰਿਸ਼

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਲਾਕਡਾਊਨ ਦੇ ਦੋਰਾਨ ਕਰ ਬੈਠੇ ਵਿਦਿਆਰਥੀਆਂ ਨੂੰ ਕਾਲਜ ਦੀ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਕਰੀਤੀਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਕਾਲਜ ਦੇ ਐਨ ਐਸ ਐਸ ਵਿੰਗ ਅਤੇ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿੰਗ ਦੇ ਇੰਚਾਰਜ ਡਾ ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਨਸ਼ਾਮੁਕਤੀ ਜਾਗਰੂਕਤਾ ਮੁਹਿੰਮ ਦੇ ਬੈਨਰ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ।ਇਸ ਪ੍ਰਤੀਯੋਗਿਤਾ ਅੰਦਰ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ 28 ਵਿਦਿਆਰਥੀਆਂ ਦੁਆਰਾ ਪੋਸਟਰ ਬਣਾ ਕੇ ਆਪਣੀ ਪੇਸ਼ਕਾਰੀ ਕੀਤੀ ਗਈ ।

ਵਿੰਗ ਦੇ ਇੰਚਾਰਜ ਡਾ ਜਗਸੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਸਰੀਰ ਦੇ ਲਈ ਕੋਹੜ ਦੇ ਰੋਗ ਵਾਂਗ ਹਨ ਜੋ ਸਾਡੇ ਸਰੀਰ ਨੂੰ ਅੰਦਰੋਂ ਖੋਖਲਾ ਕਰਦੇ ਹਨ ।ਇਹ ਮਨੁੱਖ ਨੂੰ ਮਾਨਸਿਕ ਤੌਰ ਤੇ ਆਪਣਾ ਗੁਲਾਮ ਬਣਾ ਲੈਂਦੇ ਹਨ ਜੋ ਬਾਅਦ ਵਿੱਚ ਪਰਿਵਾਰ ਦੀ ਸਮਾਜਿਕ ਅਤੇ ਆਰਥਿਕ ਤਬਾਹੀ ਦਾ ਕਾਰਨ ਬਣਦੇ ਹਨ ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਸ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸੁੱਤਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੇ ਆਉਣ ਵਾਲੇ ਚੰਗੇ ਭਵਿੱਖ ਦੀ ਕਾਮਨਾ ਕੀਤੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੂਫ਼ੀ ਕਲਾਮ ਰਮਤਾ ਜੋਗੀ ਨਾਲ ਸਰੋਤਿਆਂ ਦੀ ਕਚਹਿਰੀ ਵਿੱਚ ਦਸਤਕ ਦੇ ਰਿਹਾ ਹੈ ਗਾਇਕ ਗੁਰਮੇਜ ਸਹੋਤਾ
Next articleਬੁਹਰੰਗੀ ਹੈ ਮੇਰਾ ਮੋਲਾ