ਹਰਿਆਣਾ ਨੇ ਪਾਬੰਦੀਆਂ 5 ਜੁਲਾਈ ਤੱਕ ਵਧਾਈਆਂ

ਚੰਡੀਗੜ੍ਹ (ਸਮਾਜ ਵੀਕਲੀ): ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਆਮਦ ਦਾ ਖ਼ਦਸ਼ਾ ਜਤਾਉਂਦਿਆ ‘ਮਹਾਮਾਰੀ ਅਲਰਟ’ (ਲੌਕਡਾਊਨ) 5 ਜੁਲਾਈ ਤੱਕ ਵਧਾ ਦਿੱਤਾ ਹੈ। ਸੂਬੇ ਵਿੱਚ ਭਲਕੇ ਸਵੇਰੇ 5 ਵਜੇ ਤੋਂ 5 ਜੁਲਾਈ ਸਵੇਰੇ 5 ਵਜੇ ਤੱਕ ਲੌਕਡਾਊਨ ਤਹਿਤ ਪਾਬੰਦੀਆਂ ਜਾਰੀ ਰਹਿਣਗੀਆਂ। ਸਰਕਾਰ ਨੇ ਸੂਬੇ ਵਿੱਚ ਆਂਗਨਵਾੜੀ ਸੈਂਟਰ ਅਤੇ ਕਰੈੱਚ ਨੂੰ 31 ਜੁਲਾਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਮਾਲਜ਼ ਨੂੰ ਵੀ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਸੂਬੇ ਵਿੱਚ ਧਾਰਮਿਕ ਸਥਾਨਾਂ ਨੂੰ 50 ਫ਼ੀਸਦ ਇਕੱਠ ਨਾਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਿਆਹ ਸਮਾਗਮ ਅਤੇ ਸਸਕਾਰ ਵਿੱਚ 50 ਜਣੇ ਸ਼ਾਮਲ ਹੋ ਸਕਣਗੇ। ਸੂਬੇ ਦੇ ਕਲੱਬ, ਰੈਸਟੋਰੈਂਟ, ਬਾਰ ਵੀ 50 ਫ਼ੀਸਦ ਸਮਰੱਥਾ ਨਾਲ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ। ਜਿਮ ਵੀ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ 50 ਫ਼ੀਸਦ ਸਮਰੱਥਾ ਨਾਲ ਖੋਲ੍ਹੇ ਜਾਣਗੇ। ਸੂਬਾ ਸਰਕਾਰ ਅਨੁਸਾਰ ਸਪੋਰਟਸ ਕੰਪਲੈਕਸ ਵਿੱਚ ਦੂਰ ਰਹਿ ਕੇ ਖੇਡੀਆਂ ਜਾਣ ਵਾਲੀਆਂ ਖੇਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਵਿਮਿੰਗ ਪੂਲ ਅਤੇ ‘ਸਪਾ’ ਬੰਦ ਰਹਿਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਫ਼ੈਸਲਾ ਲੈਣ ਦੀ ਛੋਟ ਦੇ ਦਿੱਤੀ ਗਈ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਯੋਗੀ ਸਰਕਾਰ ਨੇ ਕਰੋਨਾ ਦੀ ਪਹਿਲੀ ਲਹਿਰ ਤੋਂ ਕੋਈ ਸਬਕ ਨਹੀਂ ਸਿੱਖਿਆ’
Next articleਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਰੱਦ ਨਹੀਂ ਕਰੇਗਾ ਕੇਂਦਰ: ਆਜ਼ਾਦ