ਜੰਮੂ (ਸਮਾਜ ਵੀਕਲੀ):ਸੀਨੀਅਰ ਭਾਜਪਾ ਆਗੂ ਤੇ ਜੰਮੂ ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਵਿਚ ਕੁਝ ‘ਕ੍ਰਾਂਤੀਕਾਰੀ ਕਦਮ’ ਚੁੱਕ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਜਲਦੀ ਕਰਵਾਈਆਂ ਜਾ ਸਕਦੀਆਂ ਹਨ। ਗੁਪਤਾ ਉਸ ਤਿੰਨ ਮੈਂਬਰੀ ਭਾਜਪਾ ਵਫ਼ਦ ਦਾ ਹਿੱਸਾ ਸਨ ਜਿਨ੍ਹਾਂ ਸਰਬ ਪਾਰਟੀ ਬੈਠਕ ਵਿਚ 24 ਜੂਨ ਨੂੰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ‘ਜੰਮੂ ਕਸ਼ਮੀਰ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰੇਗੀ ਤੇ ਲੋਕਾਂ ਨੂੰ ਪਹਿਲਾਂ ਨਾਲੋਂ ਵੱਧ ਮੌਕੇ ਮਿਲਣਗੇ।’ ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ‘ਕਾਫ਼ੀ ਸਫ਼ਲ’ ਰਹੀ ਹੈ ਤੇ ਸਾਰਿਆਂ ਨੇ ਇਹ ਮਹਿਸੂਸ ਕੀਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਭਰੋਸਾ ਬਣਾਏ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਹੁਣ ਸੂਬੇ ਵਿਚ ਵਿਕਾਸ ਤੇ ਸਥਿਰਤਾ ਯਕੀਨੀ ਬਣਾਉਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly