ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ: ਕੈਪਟਨ

ਚੰਡੀਗੜ੍ਹ (ਸਮਾਜ ਵੀਕਲੀ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫ਼ਵਾਹਾਂ ਬੇਬੁਨਿਆਦ ਹਨ।

ਦੱਸਣਯੋਗ ਹੈ ਕਿ ਸੇਖੜੀ ਦੇ ਕਾਂਗਰਸ ਪਾਰਟੀ ਛੱਡ ਕੇ ਕਿਸੇ ਪਾਰਟੀ ਵਿੱਚ ਸ਼ਮੂਲੀਅਤ ਕਰਨ ਦੇ ਚਰਚੇ ਸਨ। ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਨੇ ਉਦਘਾਟਨ ਕਰਨ ਆਇਆ ਕਾਂਗਰਸੀ ਵਿਧਾਇਕ ਘੇਰਿਆ
Next articleਮਲੇਸ਼ੀਆ ’ਚ ਲੌਕਡਾਊਨ ਅਣਮਿੱਥੇ ਸਮੇਂ ਲਈ ਵਧਾਇਆ