ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਖੂਨਦਾਨ ਸਬੰਧੀ ਮਿੱਠੜਾ ਕਾਲਜ ਵਿਖੇ ਪੇਪਰ ਪੜ੍ਹਨ ਮੁਕਾਬਲਾ ਕਰਵਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ)  ( ਕੌੜਾ )- ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਦਿਆਰਥੀਆਂ ਅੰਦਰ ਸਨਮਾਨ ਸੇਵਾ ਦੀ ਭਾਵਨਾ ਪ੍ਰਫੁੱਲਤ ਕਰਨ ਦੇ ਉਦੇਸ਼ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਕਾਲਜ ਦੇ ਐਨਸੀਸੀ ਤੇ ਐਨ ਐਸ ਐਸ ਵਿਭਾਗ ਦੇ ਸਾਂਝੇ ਉੱਦਮ ਸਦਕਾ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਖੂਨਦਾਨ ਸਬੰਧੀ ਪਰਚਾ ਪੜ੍ਹਨ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਚ ਵਿਦਿਆਰਥੀਆਂ ਨੂੰ ਸਮਾਜ ਸੇਵਾ ਅੰਦਰ ਖੂਨਦਾਨ ਦੀ ਮਹੱਤਤਾ ਨੂੰ ਦਰਸਾਉਂਦੀਆਂ ਵੱਖ ਵੱਖ ਪੱਖਾਂ ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੁਕਾਬਲੇ ਅੰਦਰ ਬੀ ਐੱਸ ਸੀ ਨਾਨ ਮੈਡੀਕਲ ਸਮੈਸਟਰ ਤੀਜਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਪਹਿਲਾ ਸਥਾਨ, ਬੀ ਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਬੀ ਐੱਸਸੀ ਨਾਨ ਮੈਡੀਕਲ ਸਮੈਸਟਰ ਪਹਿਲਾ ਦੀ ਵਿਦਿਆਰਥਣ ਸੁਮਨਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਤੋਂ ਇਲਾਵਾ ਕੀਰਤੀ ਸ਼ਰਮਾ ਬੀ ਐਸਸੀ ਸਮੈਸਟਰ ਪੰਜਵਾਂ ਮਨਦੀਪ ਕੌਰ ਬੀ ਕਾਮ ਭਾਗ ਪੰਜਵਾਂ ਅਤੇ ਅੰਮ੍ਰਿਤ ਪ੍ਰੀਤ ਕੌਰ ਬੀ ਏ ਸਮੈਸਟਰ ਪੰਜਵਾਂ ਆਦਿ ਵਿਦਿਆਰਥਣਾਂ ਨੂੰ ਹੌਸਲਾ ਅਫਜ਼ਾਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੁਰਸਕਾਰ ਵੰਡ ਸਮਾਰੋਹ ਦੌਰਾਨ ਐੱਨ ਐੱਸ ਐੱਸ ਵਿਭਾਗ ਦੇ ਮੁੱਖੀ ਡਾ ਜਗਸੀਰ ਸਿੰਘ ਬਰਾੜ ਤੇ ਐੱਨਸੀਸੀ ਵਿਭਾਗ ਦੇ ਮੁਖੀ ਡਾ ਅਰਪਨਾ ਵੱਲੋਂ ਖੂਨਦਾਨ ਅਤੇ ਸ਼ਹੀਦਾਂ ਦੇ ਬਲੀਦਾਨ ਸਬੰਧੀ ਵਿਚਾਰ ਪੇਸ਼ ਕੀਤੇ । ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਸ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਜਿਵੇਂ ਸ਼ਹੀਦਾਂ ਦੇ ਪਰਉਪਕਾਰ ਦੀ ਭਾਵਨਾ ਤਹਿਤ ਦੇਸ਼ ਦੀ ਆਜ਼ਾਦੀ ਖਾਤਰ ਆਪਣੀ ਜਾਨ ਦੇਸ਼ ਦੇ ਲੇਖੇ ਲਾਈ ਹੈ। ਸਾਨੂੰ ਵੀ ਇਸੇ ਤਰ੍ਹਾਂ ਹੀ ਪਰਉਪਕਾਰ ਦੀ ਭਾਵਨਾ ਤਹਿਤ ਖੂਨਦਾਨ ਕਰਦਿਆਂ ਹੋਇਆਂ ਇਨਸਾਨੀਅਤ ਦੇ ਭਲੇ ਵਾਸਤੇ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ।

Previous articleਪਿੰਡ ਰੋਗਲਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਗੁਰਦਿਆਂ ਤੇ ਲੀਵਰ ਦੀ ਇੰਫੈਕਸ਼ਨ ਨਾਲ ਮੌਤ ਤੇ ਜ਼ਿੰਦਗੀ ਦੀ ਜੰਗ ਲੜੀ ਰਿਹਾ ਮਜ਼ਦੂਰ ਪਰਿਵਾਰ ।
Next articleਈ ਟੀ ਟੀ ਯੂਨੀਅਨ ਵੱਲੋਂ ਸਿੱਖਿਆ ਭਵਨ ਮੁਹਾਲੀ ਦਾ ਘਿਰਾਓ 11 ਨੂੰ