ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਐੱਸ.ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ । ਮੈਡਮ ਰਜਨੀ ਬਾਲਾ, ਮੈਡਮ ਰਾਜਬੀਰ ਕੌਰ ਅਤੇ ਮੈਡਮ ਸੁਨੀਤਾ ਕਲੇਰ ਦੀ ਦੇਖ ਰੇਖ ਵਿਚ ਪੂਰਾ ਦਿਨ ਚਲਿਆ ਸਮਾਗਮ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਸਫਲ ਰਿਹਾ । ਇਸ ਦੌਰਾਨ ਸਵਤੰਤਰਤਾ ਸੈਨਾਨੀ ਅਨੰਤ ਰਾਮ ਦੇ ਪਰਿਵਾਰ ਨਾਲ ਸਬੰਧਤ ਸੰਜੀਵ ਸ਼ਰਮਾ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਸ਼ਾਮਲ ਹੋਏ, ਜਿਨ੍ਹਾਂ ਐੱਨ. ਐੱਸ. ਐੱਸ. ਵਲੰਟੀਅਰਜ਼ ਵੱਲੋਂ ਸ਼ਹਿਰ ਵਿੱਚ ਕੱਢੀ ਗਈ ਪੈਦਲ ਯਾਤਰਾ ਨੂੰ ਰਵਾਨਾ ਕੀਤਾ । ਇਸ ਦੌਰਾਨ ਵਿਦਿਆਰਥਣਾਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ ਬੈਨਰ, ਪੋਸਟਰ ਆਦਿ ਹੱਥਾਂ ਵਿੱਚ ਲੈ ਕੇ ਪੈਦਲ ਮਾਰਚ ਵਿਚ ਸ਼ਾਮਲ ਹੋਈਆਂ ।
ਇਸ ਮੌਕੇ ਕਾਲਜ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਵਿਦਿਆਰਥਣਾਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਜੀਵਨੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਨਾਲ ਸਬੰਧਤ ਗੀਤ, ਕਵਿਤਾਵਾਂ, ਭਾਸ਼ਣ, ਨਾਟਕ ਆਦਿ ਪੇਸ਼ ਕੀਤੇ ਗਏ । ਸਪਨਾ, ਕਮਲ, ਨੀਲਮ, ਕੰਵਲਜੀਤ ਕੌਰ, ਮਨਦੀਪ ਕੌਰ, ਨਵਦੀਪ ਕੌਰ, ਸੰਦੀਪ ਕੌਰ, ਸਰਵਪ੍ਰੀਤ, ਸੁਖਵੀਰ, ਜਪਜੀਤ ਕੌਰ, ਤਨੀਸ਼ਾ, ਗੁਰਲੀਨ ਕੌਰ, ਗੁਰਕਿਰਨ, ਲੀਨਾ, ਨਵਜੋਤ, ਦੀਪਿਕਾ, ਕੋਮਲ, ਸਵਰਨ, ਅੰਮ੍ਰਿਤਪਾਲ, ਤਰਾਨਾ, ਅਮਨਦੀਪ ਕੌਰ ਆਦਿ ਵਿਦਿਆਰਥਣਾਂ ਦੀ ਸਮਾਗਮ ਵਿਚ ਪ੍ਰਮੁੱਖ ਭੂਮਿਕਾ ਰਹੀ । ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਸਮੂਹ ਵਿਦਿਆਰਥਣਾਂ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ‘ਤੇ ਪਹਿਰਾ ਦੇਣ ਦਾ ਸੁਨੇਹਾ ਦਿੱਤਾ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly