ਅਮਰੀਕਾ ਤੇ ਕੈਨੇਡਾ ਨੇ ਕਰੋਨਾ ਕਾਰਨ ਲੱਗੀਆਂ ਪਾਬੰਦੀਆਂ ’ਚ ਢਿੱਲ ਦਿੱਤੀ

ਟੋਰਾਂਟੋ (ਸਮਾਜ ਵੀਕਲੀ): ਕਰੋਨਾਵਾਇਰਸ ਮਹਾਮਾਰੀ ਕਾਰਨ ਕੈਨੇਡਾ ਅਤੇ ਅਮਰੀਕਾ ਦਰਮਿਆਨ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਨੂੰ ਅੱਜ ਤੋਂ ਕੈਨੇਡਾ ਵਾਸੀਆਂ ਲਈ ਨਰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹਣ ਲਈ ਅਗਲੇ ਕੁੱਝ ਹਫਤਿਆਂ ਵਿੱਚ ਯੋਜਨਾ ਦਾ ਐਲਾਨ ਕੀਤਾ ਜਾਵੇਗਾ।

ਕੈਨੇਡਾ ਦੇ ਜਿਨ੍ਹਾਂ ਨਾਗਰਿਕਾਂ ਤੇ ਸਥਾਈ ਨਿਵਾਸੀਆਂ ਨੇ ਦੇਸ਼ ਵਿਚ ਪ੍ਰਵਾਨਿਤ ਟੀਕਿਆਂ ਦੀਆਂ ਸਾਰੀਆਂ ਖੁਰਾਕਾਂ ਲਈਆਂ ਹਨ, ਉਨ੍ਹਾਂ ਨੂੰ ਹੁਣ 14 ਦਿਨਾਂ ਲਈ ਲਾਜ਼ਮੀ ਕੀਤੇ ਇਕਾਂਤਵਾਸ ਵਿੱਚ ਨਹੀਂ ਰਹਿਣਾ ਪਵੇਗਾ। ਹਵਾਈ ਯਾਤਰਾ ਲਈ ਵੀ ਲੋਕਾਂ ਨੂੰ ਦੇਸ਼ ਵਿੱਚ ਤਿੰਨ ਦਿਨ ਹੋਟਲ ਵਿੱਚ ਨਹੀਂ ਗੁਜ਼ਾਰਨੇ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਤੇ ਅਮਰੀਕਾ ਦੌਰਾਨ ਸੈਰ ਸਪਾਟੇ ਸਣੇ ਸਾਰੀਆਂ ਗ਼ੈਰਜ਼ਰੂਰੀ ਯਾਤਰਾਵਾਂ ’ਤੇ 21 ਜੁਲਾਈ ਤੱਕ ਪਾਬੰਦੀ ਰਹੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleFloods hit 40 villages in Indonesia
Next articleNepal inaugurates largest power project